ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਪੰਜਾਬ

ਚੰਡੀਗੜ੍ਹ, 7 ਜੂਨ 2026: ਪੰਜਾਬ ਵਿੱਚ ਗਰਮੀ ਤੋਂ ਰਾਹਤ ਅਤੇ ਮਾਨਸੂਨ ਦੀ ਉਡੀਕ ਕਰ ਰਹੇ ਲੋਕਾਂ ਲਈ ਮੌਸਮ ਵਿਭਾਗ ਵੱਲੋਂ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਮੌਸਮ ਵਿਭਾਗ ਅਨੁਸਾਰ ਜੇਕਰ ਮਾਨਸੂਨ ਦੀ ਮੌਜੂਦਾ ਰਫ਼ਤਾਰ ਬਣੀ ਰਹੀ ਅਤੇ ਹਾਲਾਤ ਅਨੁਕੂਲ ਰਹੇ, ਤਾਂ ਮਾਨਸੂਨ 20 ਤੋਂ 25 ਜੂਨ ਦੇ ਵਿਚਕਾਰ ਪੰਜਾਬ ਵਿੱਚ ਪ੍ਰਵੇਸ਼ ਕਰ ਸਕਦਾ ਹੈ।

ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਨਿਰਦੇਸ਼ਕ ਸੁਰਿੰਦਰ ਪਾਲ ਨੇ ਦੱਸਿਆ ਕਿ ਇਸ ਸਾਲ ਪੰਜਾਬ ਵਿੱਚ ਮਾਨਸੂਨੀ ਬਾਰਸ਼ ਆਮ ਨਾਲੋਂ 8 ਤੋਂ 10 ਫ਼ੀਸਦੀ ਤੱਕ ਘੱਟ ਰਹਿਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਜੂਨ ਦੇ ਅੱਧ ਤੋਂ ਸੂਬੇ ਵਿੱਚ ਪ੍ਰੀ-ਮਾਨਸੂਨ ਗਤੀਵਿਧੀਆਂ ਸ਼ੁਰੂ ਹੋ ਸਕਦੀਆਂ ਹਨ, ਜਿਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਦੇ ਨਾਲ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਮੁਤਾਬਕ ਅੱਜ 7 ਜੂਨ ਨੂੰ ਵੀ ਕੁਝ ਇਲਾਕਿਆਂ ਵਿੱਚ ਹਲਕਾ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।

ਵਿਭਾਗ ਦੇ ਪੂਰਵ-ਅਨੁਮਾਨ ਮੁਤਾਬਕ 8 ਜੂਨ ਤੋਂ ਮੌਸਮ ਮੁੜ ਖ਼ੁਸ਼ਕ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਇਹ ਰਾਹਤ ਜ਼ਿਆਦਾ ਲੰਬੀ ਨਹੀਂ ਹੋਵੇਗੀ ਕਿਉਂਕਿ 11 ਜੂਨ ਤੋਂ ਇੱਕ ਨਵਾਂ ਪੱਛਮੀ ਵਿਘਨ (ਵੈਸਟਰਨ ਡਿਸਟਰਬੈਂਸ) ਸਰਗਰਮ ਹੋਣ ਜਾ ਰਿਹਾ ਹੈ, ਜਿਸ ਕਾਰਨ ਮੌਸਮ ਇੱਕ ਵਾਰ ਫਿਰ ਕਰਵਟ ਲਵੇਗਾ ਅਤੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਬਾਰਸ਼ ਦਰਜ ਕੀਤੀ ਜਾ ਸਕਦੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।