ਵੰਚਿਤ ਵਰਗਾਂ ਤੱਕ ਸਿਹਤ ਸੇਵਾਵਾਂ ਪਹੁੰਚਾਣ ਲਈ ‘ਕਲਪਤਰੂ ਫਾਊਂਡੇਸ਼ਨ’ ਵੱਲੋਂ ਮੋਬਾਈਲ ਮੈਡੀਕਲ ਯੂਨਿਟ ਦੀ ਸ਼ੁਰੂਆਤ

ਪੰਜਾਬ

ਲੁਧਿਆਣਾ, 8 ਜੂਨ 2026: ਲੁਧਿਆਣਾ ਦੇ ਵੱਖ-ਵੱਖ ਖੇਤਰਾਂ ਵਿੱਚ ਰਹਿੰਦੇ ਵੰਚਿਤ ਅਤੇ ਲੋੜਵੰਦ ਲੋਕਾਂ ਤੱਕ ਮੁੱਢਲੀਆਂ ਸਿਹਤ ਸੇਵਾਵਾਂ ਪਹੁੰਚਾਉਣ ਦੇ ਉਦੇਸ਼ ਨਾਲ ਕਲਪਤਰੂ ਫਾਊਂਡੇਸ਼ਨ ਵੱਲੋਂ ਇੱਕ ਮੋਬਾਈਲ ਮੈਡੀਕਲ ਯੂਨਿਟ (MMU) ਦੀ ਸ਼ੁਰੂਆਤ ਕੀਤੀ ਗਈ। ਇਹ ਪਹਿਲ ਕਲਪਤਰੂ ਪ੍ਰੋਜੈਕਟਸ ਇੰਟਰਨੈਸ਼ਨਲ ਲਿਮਿਟੇਡ (KPIL) ਦੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (CSR) ਪ੍ਰੋਗਰਾਮ ਤਹਿਤ ਕੀਤੀ ਗਈ ਹੈ।

ਇਸ ਮੋਬਾਈਲ ਮੈਡੀਕਲ ਯੂਨਿਟ ਨੂੰ ਨਗਰ ਨਿਗਮ ਲੁਧਿਆਣਾ ਦੀ ਕਮਿਸ਼ਨਰ ਡਾ. ਨੀਰੂ ਕਾਤਿਆਲ ਗੁਪਤਾ ਨੇ ਜੋਨ-ਡੀ ਦਫ਼ਤਰ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਕਲਪਤਰੂ ਫਾਊਂਡੇਸ਼ਨ ਅਤੇ Apollo Telemedicine Networking Foundation ਦੇ ਨੁਮਾਇੰਦੇ ਵੀ ਮੌਜੂਦ ਸਨ।
ਇਹ ਯੂਨਿਟ ਇੱਕ ਯੋਗ ਡਾਕਟਰ, ਲੈਬ ਟੈਕਨੀਸ਼ੀਅਨ, ਫਾਰਮਾਸਿਸਟ ਅਤੇ ਕਮਿਊਨਿਟੀ ਮੋਬਿਲਾਈਜ਼ਰ ਨਾਲ ਲੈਸ ਹੈ। ਇਸ ਰਾਹੀਂ ਲੋਕਾਂ ਨੂੰ ਮੁਫ਼ਤ ਡਾਕਟਰੀ ਸਲਾਹ, ਬੁਨਿਆਦੀ ਜਾਂਚਾਂ, ਲੈਬ ਟੈਸਟ, ਜੈਨਰਿਕ ਦਵਾਈਆਂ ਅਤੇ ਸਿਹਤ ਜਾਗਰੂਕਤਾ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਇਸ ਮੌਕੇ ਡਾ. ਨੀਰੂ ਕਾਤਿਆਲ ਗੁਪਤਾ ਨੇ ਕਿਹਾ ਕਿ ਅਜਿਹੀਆਂ ਕਮਿਊਨਿਟੀ ਆਧਾਰਿਤ ਪਹਿਲਾਂ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਦਰਵਾਜ਼ੇ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਖ਼ਾਸ ਕਰਕੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਵੱਡਾ ਲਾਭ ਮਿਲੇਗਾ।

ਜ਼ਿਕਰਯੋਗ ਹੈ ਕਿ ਕੇਪੀਆਈਐਲ ਇਸ ਸਮੇਂ ਵਿਸ਼ਵ ਬੈਂਕ ਅਤੇ ਏਆਈਆਈਬੀ ਵੱਲੋਂ ਸਹਾਇਤ ਲੁਧਿਆਣਾ ਕੈਨਾਲ ਆਧਾਰਿਤ ਜਲ ਸਪਲਾਈ ਪ੍ਰੋਜੈਕਟ ਦੇ ਨਿਰਮਾਣ ਕਾਰਜਾਂ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਇਹ ਪ੍ਰੋਜੈਕਟ ਸ਼ਹਿਰ ਨੂੰ ਸਾਫ਼ ਅਤੇ ਸੁਰੱਖਿਅਤ ਸਤਹੀ ਪਾਣੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਲੋਕਾਂ ਦੀ ਜੀਵਨ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ ਇੱਕ ਮਹੱਤਵਪੂਰਨ ਕਦਮ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।