ਵੱਡੀ ਖ਼ਬਰ: ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਹੜਤਾਲ ਖਤਮ!

Top Trending News ਪੰਜਾਬ
  • ਵੱਡੀ ਖ਼ਬਰ: ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਹੜਤਾਲ ਖਤਮ!

ਚੰਡੀਗੜ੍ਹ, 9 ਜੂਨ : ਸੁਵਿਧਾ ਕੇਂਦਰਾਂ ਦੇ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਖਤਮ ਹੋ ਗਈ ਹੈ। ਇਹ ਫੈਸਲਾ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਹੋਈ ਇੱਕ ਮਹੱਤਵਪੂਰਨ ਮੀਟਿੰਗ ਤੋਂ ਬਾਅਦ ਲਿਆ ਗਿਆ।

ਮੀਟਿੰਗ ਦੌਰਾਨ ਕਰਮਚਾਰੀਆਂ ਦੀਆਂ ਵੱਖ-ਵੱਖ ਮੰਗਾਂ ’ਤੇ ਵਿਸਥਾਰ ਨਾਲ ਅਤੇ ਸਕਾਰਾਤਮਕ ਚਰਚਾ ਹੋਈ। ਸਰਕਾਰ ਵੱਲੋਂ ਮੰਗਾਂ ਦੇ ਹੱਲ ਲਈ ਭਰੋਸਾ ਮਿਲਣ ਤੋਂ ਬਾਅਦ ਯੂਨੀਅਨ ਨੇ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ।

ਯੂਨੀਅਨ ਦੇ ਫੈਸਲੇ ਅਨੁਸਾਰ ਹੁਣ ਸੁਵਿਧਾ ਕੇਂਦਰਾਂ ਦੇ ਸਾਰੇ ਕਰਮਚਾਰੀ ਕੱਲ੍ਹ ਤੋਂ ਆਪਣੀ ਡਿਊਟੀ ’ਤੇ ਵਾਪਸ ਆ ਜਾਣਗੇ, ਜਿਸ ਨਾਲ ਲੋਕਾਂ ਨੂੰ ਮੁੜ ਸੇਵਾਵਾਂ ਨਿਯਮਤ ਤੌਰ ’ਤੇ ਮਿਲਣੀਆਂ ਸ਼ੁਰੂ ਹੋ ਜਾਣਗੀਆਂ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।