BREAKING: Big setback for Sanjeev Arora- ਸੰਜੀਵ ਅਰੋੜਾ ਨੂੰ ਵੱਡਾ ਝਟਕਾ; ਨਹੀਂ ਮਿਲੀ ਜ਼ਮਾਨਤ, ਕੋਰਟ ਨੇ 26 ਜੂਨ ਤੱਕ ਜੇਲ੍ਹ ਭੇਜਿਆ
Big setback for Sanjeev Arora- 100 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ‘ਚ ਘਿਰੇ ‘ਆਪ’ ਆਗੂ ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ਰੱਦ, ਨਿਆਂਇਕ ਹਿਰਾਸਤ ਵਧੀ
ਗੁਰੂਗ੍ਰਾਮ/ਚੰਡੀਗੜ੍ਹ, 16 ਜੂਨ:
Big setback for Sanjeev Arora- ਆਮ ਆਦਮੀ ਪਾਰਟੀ (AAP) ਦੇ ਨੇਤਾ ਅਤੇ ਮੰਤਰੀ ਸੰਜੀਵ ਅਰੋੜਾ ਨੂੰ ਅਦਾਲਤ ਵੱਲੋਂ ਅੱਜ ਇੱਕ ਵੱਡਾ ਝਟਕਾ ਲੱਗਾ ਹੈ। ਗੁਰੂਗ੍ਰਾਮ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ 26 ਜੂਨ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਸੁਣਾਏ ਹਨ। ਦੱਸ ਦੇਈਏ ਕਿ ਬੀਤੀ 8 ਜੂਨ ਨੂੰ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ, ਜਿਸ ਦਾ ਐਲਾਨ ਅੱਜ ਕੀਤਾ ਗਿਆ।
ਸੰਜੀਵ ਅਰੋੜਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਬੀਤੀ 9 ਮਈ ਨੂੰ ਚੰਡੀਗੜ੍ਹ ਤੋਂ ਹਿਰਾਸਤ ਵਿੱਚ ਲਿਆ ਸੀ ਅਤੇ ਬਾਅਦ ਵਿੱਚ ਗ੍ਰਿਫ਼ਤਾਰ ਕਰ ਲਿਆ ਸੀ। ਈਡੀ ਵੱਲੋਂ ਇਹ ਕਾਰਵਾਈ ₹100 ਕਰੋੜ ਦੇ ਕਥਿਤ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਵਿੱਚ ਕੀਤੀ ਗਈ ਹੈ।
ਜਾਂਚ ਏਜੰਸੀ (ਈਡੀ) ਦਾ ਦੋਸ਼ ਹੈ ਕਿ ਇੱਕ ਰੀਅਲ ਅਸਟੇਟ ਕੰਪਨੀ ਅਤੇ ਇਸ ਨਾਲ ਜੁੜੀਆਂ ਹੋਰਨਾਂ ਸੰਸਥਾਵਾਂ ਰਾਹੀਂ ਵਸਤੂਆਂ ਅਤੇ ਸੇਵਾਵਾਂ ਟੈਕਸ (GST) ਦੇ ਭੁਗਤਾਨ ਅਤੇ ਜਾਇਦਾਦਾਂ ਦੀ ਖਰੀਦੋ-ਫਰੋਖਤ ਵਿੱਚ ਵੱਡੇ ਪੱਧਰ ‘ਤੇ ਬੇਨਿਯਮੀਆਂ ਕੀਤੀਆਂ ਗਈਆਂ ਸਨ। ਅਦਾਲਤ ਵੱਲੋਂ ਜ਼ਮਾਨਤ ਨਾ ਮਿਲਣ ਕਾਰਨ ਹੁਣ ‘ਆਪ’ ਆਗੂ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ ਅਤੇ ਉਨ੍ਹਾਂ ਨੂੰ ਫਿਲਹਾਲ 26 ਜੂਨ ਤੱਕ ਜੇਲ੍ਹ ਵਿੱਚ ਹੀ ਦਿਨ ਕੱਟਣੇ ਪੈਣਗੇ।



