Punjab Weather Update: ਮੌਸਮ ਵਿਭਾਗ ਦਾ ਅਲਰਟ; ਪੰਜਾਬ ਦੇ 17 ਜ਼ਿਲ੍ਹਿਆਂ ‘ਚ ਅੱਜ ਪਵੇਗਾ ਭਾਰੀ ਮੀਂਹ

Top Trending News ਪੰਜਾਬ

 

Punjab Weather Update: ਮੌਸਮ ਵਿਭਾਗ ਦਾ ਅਲਰਟ; ਪੰਜਾਬ ਦੇ 17 ਜ਼ਿਲ੍ਹਿਆਂ ‘ਚ ਅੱਜ ਪਵੇਗਾ ਭਾਰੀ ਮੀਂਹ

ਚੰਡੀਗੜ੍ਹ, 16 ਜੂਨ 2026 – ਪੰਜਾਬ ਵਿੱਚ ਅੱਜ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੁਨਾਮ ਵਿੱਚ ਸਵੇਰੇ ਹੋਈ ਬਾਰਸ਼ ਤੋਂ ਬਾਅਦ ਮੌਸਮ ਸੁਹਾਵਣਾ (Punjab Weather Update) ਹੋ ਗਿਆ। ਇਸ ਤੋਂ ਪਹਿਲਾਂ ਸੋਮਵਾਰ ਨੂੰ ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਿਹਾ, ਹਾਲਾਂਕਿ ਕੁਝ ਥਾਵਾਂ ‘ਤੇ ਹਲਕੇ ਤੋਂ ਦਰਮਿਆਨਾ ਮੀਂਹ ਦਰਜ ਕੀਤਾ ਗਿਆ।

ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ ਅਤੇ ਪਾਰਾ ਆਮ ਦੇ ਨੇੜੇ ਪਹੁੰਚ ਗਿਆ। ਸੂਬੇ ਵਿੱਚ ਸਭ ਤੋਂ ਵੱਧ 39.4 ਡਿਗਰੀ ਸੈਲਸੀਅਸ ਤਾਪਮਾਨ ਫਰੀਦਕੋਟ ਵਿਖੇ ਦਰਜ ਕੀਤਾ ਗਿਆ।

ਮੌਸਮ ਵਿਭਾਗ ਨੇ ਮੰਗਲਵਾਰ ਲਈ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਗਰਜ-ਚਮਕ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਵਿਭਾਗ ਅਨੁਸਾਰ ਬੁੱਧਵਾਰ ਨੂੰ ਵੀ ਕਈ ਥਾਵਾਂ ‘ਤੇ ਹਲਕਾ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਉੱਥੇ ਹੀ 18 ਜੂਨ ਤੋਂ ਮੌਸਮ ਦੇ ਹੋਰ ਜ਼ਿਆਦਾ ਸਰਗਰਮ ਹੋਣ ਦੇ ਆਸਾਰ ਹਨ। ਮੌਸਮ ਵਿਭਾਗ ਨੇ 18 ਤੋਂ 20 ਜੂਨ ਤੱਕ ਤਿੰਨ ਦਿਨਾਂ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਅਤੇ ਮੀਂਹ ਦੇ ਕਾਰਨ ਤਾਪਮਾਨ ਵਿੱਚ 3 ਤੋਂ 4 ਡਿਗਰੀ ਤੱਕ ਦੀ ਗਿਰਾਵਟ ਆ ਸਕਦੀ ਹੈ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।