ਪੰਜਾਬ ‘ਚ ਵੱਡੀ ਵਾਰਦਾਤ; ਸਾਬਕਾ ਕੌਂਸਲਰ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Top Trending News ਪੰਜਾਬ

 

Major incident in Punjab- ਪੰਜਾਬ ‘ਚ ਵੱਡੀ ਵਾਰਦਾਤ; ਸਾਬਕਾ ਕੌਂਸਲਰ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Major incident in Punjab! ਸਾਬਕਾ ਕੌਂਸਲਰ ਖ਼ੁਦਕੁਸ਼ੀ ਮਾਮਲਾ: ਪਰਿਵਾਰ ਨੇ ਲਾਇਆ ਮਾਨਸਿਕ ਪਰੇਸ਼ਾਨੀ ਦਾ ਇਲਜ਼ਾਮ; ਕਿਹਾ– “ਗ੍ਰਿਫ਼ਤਾਰੀ ਤੱਕ ਨਹੀਂ ਕਰਾਂਗੇ ਅੰਤਿਮ ਸੰਸਕਾਰ”

ਬਰਨਾਲਾ, 16 ਜੂਨ 2026 – ਬਰਨਾਲਾ ਦੇ ਸੇਖਾ ਰੋਡ ‘ਤੇ ਸਥਿਤ ਨਵੀਂ ਬਣੀ ਅਨਿਲ ਐਨਕਲੇਵ ਕਲੋਨੀ ਵਿੱਚ ਜ਼ਮੀਨੀ ਵਿਵਾਦ ਅਤੇ ਲੱਖਾਂ ਰੁਪਏ ਦੀ ਕਮਿਸ਼ਨ ਨਾ ਮਿਲਣ ਕਾਰਨ ਇੱਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇੱਥੋਂ ਦੇ ਸਾਬਕਾ ਨਗਰ ਕੌਂਸਲਰ ਅਤੇ ਪ੍ਰਾਪਰਟੀ ਡੀਲਰ ਨਛੱਤਰ ਸਿੰਘ ਉਰਫ਼ ਜੱਗਾ ਸਿੰਘ (56) ਨੇ ਦੇਰ ਰਾਤ ਕਰੀਬ 2:00 ਤੋਂ 2:30 ਵਜੇ ਦੇ ਵਿਚਕਾਰ ਆਪਣੇ ਘਰ ਵਿੱਚ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਮ੍ਰਿਤਕ ਜੱਗਾ ਸਿੰਘ ਲੰਬੇ ਸਮੇਂ ਤੋਂ ਰਾਮਗੜ੍ਹੀਆ ਰੋਡ ਦੇ ਵਸਨੀਕ ਸਨ ਅਤੇ ਆਪਣੇ ਭਰਾ ਨਾਲ ਮਿਲ ਕੇ ਪ੍ਰਾਪਰਟੀ ਡੀਲਿੰਗ ਤੇ ਕਮਿਸ਼ਨ ਏਜੰਟ ਵਜੋਂ ਕੰਮ ਕਰਦੇ ਸਨ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਜੱਗਾ ਸਿੰਘ ਨੇ ਇੱਕ ਸੁਸਾਈਡ ਨੋਟ ਵੀ ਛੱਡਿਆ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੀ ਮੌਤ ਲਈ ਸੰਗਰੂਰ (ਧੂਰੀ) ਜ਼ਿਲ੍ਹੇ ਦੇ ਅਣਪਛਾਤੇ ਕਲੋਨਾਈਜ਼ਰ ਠੱਗਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਕਈ ਲੋਕਾਂ ਦੇ ਨਾਮ ਵੀ ਉਜਾਗਰ ਕੀਤੇ ਹਨ।

ਪਰਿਵਾਰਕ ਮੈਂਬਰਾਂ ਵੱਲੋਂ ਲਾਏ ਗਏ ਇਲਜ਼ਾਮਾਂ ਅਨੁਸਾਰ, ਜੱਗਾ ਸਿੰਘ ਨੇ ਸਿਟੀ ਰੋਡ ‘ਤੇ ਬਣ ਰਹੀ ਨਵੀਂ ਅਨਿਲ ਐਨਕਲੇਵ ਕਲੋਨੀ ਵਿੱਚ ਇੱਕ ਵੱਡੀ ਜਾਇਦਾਦ ਦਾ ਸੌਦਾ ਕਰਵਾਇਆ ਸੀ। ਸੌਦਾ ਮੁਕੰਮਲ ਹੋਣ ਤੋਂ ਬਾਅਦ ਵੀ ਜਦੋਂ ਕਾਲੋਨਾਈਜ਼ਰਾਂ ਵੱਲੋਂ ਉਨ੍ਹਾਂ ਦਾ ਬਣਦਾ ਮੋਟਾ ਕਮਿਸ਼ਨ ਨਹੀਂ ਦਿੱਤਾ ਗਿਆ, ਤਾਂ ਉਹ ਬਹੁਤ ਜ਼ਿਆਦਾ ਮਾਨਸਿਕ ਪਰੇਸ਼ਾਨੀ ਵਿੱਚ ਰਹਿਣ ਲੱਗ ਪਏ। ਇਸੇ ਪ੍ਰੇਸ਼ਾਨੀ ਦੇ ਚਲਦਿਆਂ ਉਨ੍ਹਾਂ ਨੇ ਲੰਘੀ ਰਾਤ ਇਹ ਖ਼ੌਫ਼ਨਾਕ ਕਦਮ ਚੁੱਕ ਲਿਆ।

ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਸਥਾਨਕ ਨਿਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮ੍ਰਿਤਕ ਦੇ ਭਰਾ ਮਲਕੀਤ ਸਿੰਘ ਮੀਤਾ ਨੇ ਬਰਨਾਲਾ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਆਖਿਆ ਹੈ ਕਿ ਜਦੋਂ ਤੱਕ ਸੁਸਾਈਡ ਨੋਟ ਵਿੱਚ ਨਾਮਜ਼ਦ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਪਰਿਵਾਰ ਵੱਲੋਂ ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਪਰਿਵਾਰ ਨੇ ਪੁਲਿਸ ਪਾਸੋਂ ਤੁਰੰਤ ਇਨਸਾਫ਼ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।