Breaking: ਭਗਵੰਤ ਮਾਨ ਦਾ ਅੱਜ ਹੁਸ਼ਿਆਰਪੁਰ ਦੌਰਾ; ਪਿੰਡ ਭਟਲਾਂ ਵਿਖੇ ਕਰਨਗੇ ‘ਲੋਕ ਮਿਲਣੀ’

Top Trending News ਪੰਜਾਬ

 

Breaking: ਭਗਵੰਤ ਮਾਨ ਦਾ ਅੱਜ ਹੁਸ਼ਿਆਰਪੁਰ ਦੌਰਾ; ਪਿੰਡ ਭਟਲਾਂ ਵਿਖੇ ਕਰਨਗੇ ‘ਲੋਕ ਮਿਲਣੀ’

ਹੁਸ਼ਿਆਰਪੁਰ, 17 ਜੂਨ 2026-

Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹੁਸ਼ਿਆਰਪੁਰ ਦੇ ਦੌਰੇ ‘ਤੇ ਰਹਿਣਗੇ। ਆਪਣੇ ਇਸ ਦੌਰੇ ਦੌਰਾਨ ਮੁੱਖ ਮੰਤਰੀ ਮਾਨ ਅੱਜ ਸ਼ਾਮ ਤਹਿਸੀਲ ਗੜ੍ਹਦੀਵਾਲਾ ਦੇ ਅਧੀਨ ਆਉਂਦੇ ਪਿੰਡ ਭਟਲਾਂ ਵਿਖੇ ਪਹੁੰਚ ਰਹੇ ਹਨ, ਜਿੱਥੇ ਉਨ੍ਹਾਂ ਵੱਲੋਂ ਇੱਕ ਵਿਸ਼ੇਸ਼ ‘ਲੋਕ ਮਿਲਣੀ’ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਸਿੱਧੇ ਤੌਰ ‘ਤੇ ਪਿੰਡ ਵਾਸੀਆਂ ਦੇ ਰੂ-ਬਰੂ ਹੋਣਗੇ ਅਤੇ ਉਨ੍ਹਾਂ ਨਾਲ ਸੰਵਾਦ ਕਰਨਗੇ।

ਦੱਸਿਆ ਜਾ ਰਿਹਾ ਹੈ ਕਿ ਇਸ ਮਿਲਣੀ ਦਾ ਮੁੱਖ ਮਕਸਦ ਪਿੰਡ ਦੇ ਲੋਕਾਂ ਦੀਆਂ ਮੁਸ਼ਕਿਲਾਂ, ਸ਼ਿਕਾਇਤਾਂ ਅਤੇ ਲੋੜਾਂ ਨੂੰ ਨੇੜਿਓਂ ਸੁਣਨਾ ਹੈ ਤਾਂ ਜੋ ਉਨ੍ਹਾਂ ਦਾ ਮੌਕੇ ‘ਤੇ ਹੀ ਯੋਗ ਹੱਲ ਕੱਢਿਆ ਜਾ ਸਕੇ।

ਮੁੱਖ ਮੰਤਰੀ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਵੀ ਸਥਾਨਕ ਲੋਕਾਂ ਅਤੇ ਪ੍ਰਸ਼ਾਸਨ ਨਾਲ ਚਰਚਾ ਕੀਤੇ ਜਾਣ ਦੀ ਉਮੀਦ ਹੈ। ਮੁੱਖ ਮੰਤਰੀ ਦੇ ਇਸ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਅਤੇ ਹੋਰਨਾਂ ਪ੍ਰਬੰਧਾਂ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਪਿੰਡ ਵਾਸੀਆਂ ਵਿੱਚ ਵੀ ਇਸ ਮਿਲਣੀ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।