Holiday News: ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ

Top Trending News ਸਿੱਖਿਆ \ ਤਕਨਾਲੋਜੀ ਪੰਜਾਬ

 

Holiday News! ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ

Holiday News! ਚੰਡੀਗੜ੍ਹ, 17 ਜੂਨ 2026 – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਆਉਂਦੀ 18 ਜੂਨ, ਦਿਨ ਵੀਰਵਾਰ ਨੂੰ ਸੂਬੇ ਭਰ ਵਿੱਚ ਸਰਕਾਰੀ ਛੁੱਟੀ ਰਹੇਗੀ, ਜਿਸ ਸਬੰਧੀ ਸਰਕਾਰ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ ਛੁੱਟੀ

ਇਹ ਛੁੱਟੀ ਸਿੱਖਾਂ ਦੇ ਪੰਜਵੇਂ ਗੁਰੂ, ‘ਸ਼ਹੀਦਾਂ ਦੇ ਸਿਰਤਾਜ’ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਕੀਤੀ ਗਈ ਹੈ। ਇਸ ਪਵਿੱਤਰ ਅਤੇ ਮਹਾਨ ਦਿਹਾੜੇ ਸਬੰਧੀ ਲੋਕਾਂ ਨੂੰ ਧਾਰਮਿਕ ਸਮਾਗਮਾਂ ਵਿੱਚ ਹਾਜ਼ਰੀ ਭਰਨ ਦੀ ਸਹੂਲਤ ਦੇਣ ਲਈ ਹਰ ਸਾਲ ਸੂਬੇ ਭਰ ਵਿੱਚ ਸਰਕਾਰੀ ਛੁੱਟੀ ਕੀਤੀ ਜਾਂਦੀ ਹੈ।

ਕੀ-ਕੀ ਰਹੇਗਾ ਬੰਦ?

18 ਜੂਨ ਨੂੰ ਪੰਜਾਬ ਭਰ ਵਿੱਚ ਸਾਰੇ ਸਰਕਾਰੀ ਦਫ਼ਤਰ, ਸਰਕਾਰੀ ਬੋਰਡ ਅਤੇ ਕਾਰਪੋਰੇਸ਼ਨਾਂ, ਸਾਰੀਆਂ ਸਰਕਾਰੀ ਸੰਸਥਾਵਾਂ ਪੂਰੀ ਤਰ੍ਹਾਂ ਬੰਦ ਰਹਿਣਗੇ। (ਨੋਟ: ਜੂਨ ਮਹੀਨਾ ਹੋਣ ਕਾਰਨ ਗਰਮੀਆਂ ਕਰਕੇ ਸਕੂਲਾਂ ਵਿੱਚ ਪਹਿਲਾਂ ਹੀ ਛੁੱਟੀਆਂ ਚੱਲ ਰਹੀਆਂ ਹਨ।)

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।