Punjab Weather Update: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦੀ ਚੇਤਾਵਨੀ!

Top Trending News ਪੰਜਾਬ

 

Punjab Weather Update: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦੀ ਚੇਤਾਵਨੀ!

ਚੰਡੀਗੜ੍ਹ, 19 ਜੂਨ 2026:

Weather Alert: ਪੰਜਾਬ ਵਿੱਚ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

19 ਜੂਨ ਨੂੰ ਅੱਜ ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਬਿਜਲੀ ਚਮਕਣ ਅਤੇ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਸੰਭਾਵਨਾ ਹੈ।

20 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਮੁਕਤਸਰ ਵਿੱਚ ਬਦਲ ਗਰਜਣ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਰਹੇਗਾ। ਇੱਥੇ ਵੀ ਮੀਂਹ ਦੀ ਪੇਸ਼ੀਨਗੋਈ ਕੀਤੀ ਗਈ ਹੈ।

ਮੌਸਮ ਵਿਭਾਗ ਨੇ 21 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ. ਨਗਰ (ਮੁਹਾਲੀ) ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਖੇਤਰਾਂ ਵਿੱਚ ਵੀ ਤੇਜ਼ ਹਵਾਵਾਂ ਅਤੇ ਮੀਂਹ ਪੈਣ ਦੀ ਉਮੀਦ ਹੈ।

ਏਸੇ ਤਰ੍ਹਾਂ 22 ਜੂਨ ਨੂੰ ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਬਣੀ ਰਹੇਗੀ। ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।