ਲੁਧਿਆਣਾ, 19 ਜੂਨ 2026- ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਪਾਲਣਾ ਕਰਦਿਆਂ ਹੋਇਆ, ਲੁਧਿਆਣਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਕਲੈਕਟਰ ਵੱਲੋਂ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਕੰਮਕਾਜ ਵਿੱਚ ਤੇਜ਼ੀ ਅਤੇ ਪਾਰਦਰਸ਼ਤਾ ਲਿਆਉਣ ਦੇ ਮਕਸਦ ਨਾਲ ਇੱਕ ਵੱਡਾ ਫੇਰਬਦਲ ਕੀਤਾ ਗਿਆ ਹੈ। ਮਾਲ ਵਿਭਾਗ (Revenue Department) ਦੇ ਕੰਮ ਨੂੰ ਹੋਰ ਸੁਚਾਰੂ ਬਣਾਉਣ ਲਈ ਜ਼ਿਲ੍ਹੇ ਦੇ ਕਈ ਕਾਨੂੰਗੋਆਂ ਅਤੇ ਪਟਵਾਰੀਆਂ ਦੇ ਵੱਡੇ ਪੱਧਰ ‘ਤੇ ਤਬਾਦਲੇ (Transfers) ਕੀਤੇ ਗਏ ਹਨ।
ਸਦਰ ਕਾਨੂੰਗੋ ਸ਼ਾਖਾ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਹੁਕਮਾਂ ਤਹਿਤ ਲੁਧਿਆਣਾ ਜ਼ਿਲ੍ਹੇ ਦੇ ਕੁੱਲ 11 ਕਾਨੂੰਗੋਆਂ ਅਤੇ 57 ਪਟਵਾਰੀਆਂ ਦੀਆਂ ਤਾਇਨਾਤੀਆਂ ਵਿੱਚ ਬਦਲਾਅ ਕੀਤਾ ਗਿਆ ਹੈ। ਇਨ੍ਹਾਂ ਹੁਕਮਾਂ ਮੁਤਾਬਕ ਤਬਾਦਲੇ ਕੀਤੇ ਗਏ ਸਾਰੇ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੇ ਨਵੇਂ ਤਾਇਨਾਤੀ ਵਾਲੇ ਸਥਾਨਾਂ ‘ਤੇ ਡਿਊਟੀ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪ੍ਰਸ਼ਾਸਨਿਕ ਸੂਤਰਾਂ ਅਨੁਸਾਰ ਇਹ ਤਬਾਦਲੇ ਰੋਟੇਸ਼ਨਲ ਪ੍ਰਕਿਰਿਆ ਅਤੇ ਜਨਹਿਤ ਨੂੰ ਮੁੱਖ ਰੱਖਦਿਆਂ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕੰਮਾਂ-ਕਾਰਾਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਦੇਖੋ ਤਬਾਦਲਿਆਂ ਦੀ ਪੂਰੀ ਲਿਸਟ……








