Breaking: ਪੰਜਾਬ ਕੈਬਨਿਟ ਦੀ ਅੱਜ ਹੋਵੇਗੀ ਮੀਟਿੰਗ
22 ਜੂਨ ਨੂੰ ਦੁਪਹਿਰ 12:00 ਵਜੇ ਚੰਡੀਗੜ੍ਹ ਸਥਿਤ ਸੀਐੱਮ ਹਾਊਸ ਵਿਖੇ ਹੋਵੇਗੀ ਕੈਬਨਿਟ ਮੀਟਿੰਗ- ਪੰਜਾਬ ਹਿੱਤ ਅਤੇ ਲੋਕ ਪੱਖੀ ਫ਼ੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ, ਸਰਕਾਰ ਵੱਲੋਂ ਤਿਆਰੀਆਂ ਮੁਕੰਮਲ
ਚੰਡੀਗੜ੍ਹ, 22 ਜੂਨ 2026:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਕੈਬਨਿਟ (Punjab Cabinet) ਦੀ ਇੱਕ ਅਹਿਮ ਮੀਟਿੰਗ ਸੱਦ ਲਈ ਹੈ। ਜਾਣਕਾਰੀ ਮੁਤਾਬਿਕ ਇਹ ਉੱਚ ਪੱਧਰੀ ਮੀਟਿੰਗ ਅੱਜ ਸੋਮਵਾਰ, ਯਾਨੀ 22 ਜੂਨ 2026 ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ (CM House) ਵਿਖੇ ਦੁਪਹਿਰ 12:00 ਵਜੇ ਸ਼ੁਰੂ ਹੋਵੇਗੀ।
ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਇਸ ਕੈਬਨਿਟ ਮੀਟਿੰਗ ਵਿੱਚ ਸੂਬਾ ਵਾਸੀਆਂ ਦੇ ਲਈ ਕਈ ਅਹਿਮ ਫੈਸਲੇ ਲੈ ਸਕਦੀ ਹੈ। ਇਥੇ ਜ਼ਿਕਰ ਕਰਨਾ ਬਣਦਾ ਹੈ ਕਿ ਪਿਛਲੀ ਮੀਟਿੰਗ ਵਿੱਚ ਬੇਰੁਜ਼ਗਾਰਾਂ ਦੇ ਲਈ ਨੌਕਰੀਆਂ ਦਾ ਐਲਾਨ ਇਸ ਸਰਕਾਰ ਦੇ ਵੱਲੋਂ ਕੀਤਾ ਗਿਆ ਸੀ।



