Rain Alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਪੈਣ ਬਾਰੇ ‘ਯੈਲੋ ਅਲਰਟ’ ਜਾਰੀ!

Top Trending News ਪੰਜਾਬ

 

Rain Alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਪੈਣ ਬਾਰੇ ‘ਯੈਲੋ ਅਲਰਟ’ ਜਾਰੀ!

ਚੰਡੀਗੜ੍ਹ 22 ਜੂਨ, 2026

ਪੰਜਾਬ ਵਿੱਚ ਅੱਤ ਦੀ ਗਰਮੀ ਤੋਂ ਪਰੇਸ਼ਾਨ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਸੂਬੇ ਵਿੱਚ ਮੌਸਮ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਮਾਹਿਰਾਂ ਮੁਤਾਬਕ ਅੱਜ ਯਾਨੀ 20 ਜੂਨ ਨੂੰ ਪੰਜਾਬ ਵਿੱਚ ਇੱਕ ਵੈਸਟਰਨ ਡਿਸਟਰਬੈਂਸ (ਪੱਛਮੀ ਪੌਣਾਂ ਦੀ ਗੜਬੜੀ) ਸਰਗਰਮ ਹੋਣ ਜਾ ਰਿਹਾ ਹੈ। ਇਸ ਦੇ ਪ੍ਰਭਾਵ ਕਾਰਨ ਸੂਬੇ ਦੇ 18 ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਬਿਜਲੀ ਕੜਕਣ ਅਤੇ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਦੇ ਕਈ ਹਿੱਸਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਮੁੱਖ ਤੌਰ ‘ਤੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ, ਬਠਿੰਡਾ, ਮਾਨਸਾ, ਸੰਗਰੂਰ ਅਤੇ ਮੋਗਾ ਸ਼ਾਮਲ ਹਨ।

ਵਿਭਾਗ ਅਨੁਸਾਰ ਮੌਸਮ ਦਾ ਇਹ ਬਦਲਾਅ ਅਗਲੇ ਕੁਝ ਦਿਨਾਂ ਤੱਕ ਜਾਰੀ ਰਹੇਗਾ। ਅੱਜ ਅਤੇ ਕੱਲ੍ਹ (22 ਅਤੇ 23 ਜੂਨ) ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਮੁੜ ਤੋਂ ਤੇਜ਼-ਤੂਫ਼ਾਨ ਚੱਲਣ ਦੇ ਆਸਾਰ ਹਨ। ਇਸ ਦੌਰਾਨ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। 24 ਜੂਨ ਤੱਕ ਪੂਰੇ ਸੂਬੇ ਵਿੱਚ ਮੌਸਮ ਬਿਲਕੁਲ ਸਾਫ਼ ਹੋ ਜਾਵੇਗਾ ਅਤੇ ਉਸ ਤੋਂ ਬਾਅਦ ਕਿਤੇ ਵੀ ਕੋਈ ਚੇਤਾਵਨੀ (ਅਲਰਟ) ਨਹੀਂ ਹੋਵੇਗੀ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਇਹ ਆਮ ਦੇ ਅੰਕੜੇ ਦੇ ਨੇੜੇ ਪਹੁੰਚ ਗਿਆ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 39.5 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ। ਮੌਸਮ ਵਿਭਾਗ ਦੀ ਇਸ ਤਾਜ਼ਾ ਚੇਤਾਵਨੀ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।