UK PM resigns: UK ਦੇ ਪ੍ਰਧਾਨ ਮੰਤਰੀ ਨੇ ਦਿੱਤਾ ਅਸਤੀਫ਼ਾ, ਬੋਲੇ- ‘ਦੇਸ਼ ਹਿੱਤ ‘ਚ ਲਿਆ ਫੈਸਲਾ’
UK PM resigns! ਲੰਡਨ 22 ਜੂਨ, 2026- ਬ੍ਰਿਟੇਨ (UK) ਦੀ ਸਿਆਸਤ ਤੋਂ ਇਸ ਵੇਲੇ ਦੀ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ (Keir Starmer) ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਉਨ੍ਹਾਂ ਦੇ ਇਸ ਅਚਾਨਕ ਲਏ ਫੈਸਲੇ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ ਅਤੇ ਦੇਸ਼ ਵਿੱਚ ਇੱਕ ਵਾਰ ਫਿਰ ਸਿਆਸੀ ਹਲਚਲ ਤੇਜ਼ ਹੋ ਗਈ ਹੈ।
ਅਹੁਦਾ ਛੱਡਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਰ ਸਟਾਰਮਰ ਨੇ ਕਿਹਾ ਕਿ ਉਨ੍ਹਾਂ ਨੇ ਇਹ ਕਦਮ ਬਹੁਤ ਸੋਚ-ਸਮਝ ਕੇ ਚੁੱਕਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਵੱਲੋਂ ਅਸਤੀਫ਼ਾ ਦੇਣ ਦਾ ਇਹ ਫੈਸਲਾ ਪੂਰੀ ਤਰ੍ਹਾਂ “ਦੇਸ਼ ਦੇ ਹਿੱਤ” ਵਿੱਚ ਲਿਆ ਗਿਆ ਹੈ।
ਬ੍ਰਿਟੇਨ ਵਿੱਚ ਪਿਛਲੇ ਕੁਝ ਸਾਲਾਂ ਤੋਂ ਚੱਲ ਰਹੀ ਸਿਆਸੀ ਅਸਥਿਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ, ਕੀਰ ਸਟਾਰਮਰ ਪਿਛਲੇ 10 ਸਾਲਾਂ ਵਿੱਚ ਅਜਿਹੇ 6ਵੇਂ ਪ੍ਰਧਾਨ ਮੰਤਰੀ ਬਣ ਗਏ ਹਨ, ਜਿਨ੍ਹਾਂ ਨੂੰ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਅਹੁਦਾ ਛੱਡਣਾ ਪਿਆ ਹੈ।
ਇਸ ਤੋਂ ਪਹਿਲਾਂ ਵੀ ਕਈ ਪ੍ਰਧਾਨ ਮੰਤਰੀਆਂ ਨੂੰ ਅੰਦਰੂਨੀ ਸਿਆਸੀ ਦਬਾਅ ਜਾਂ ਹੋਰ ਕਾਰਨਾਂ ਕਰਕੇ ਸਮੇਂ ਤੋਂ ਪਹਿਲਾਂ ਅਸਤੀਫ਼ਾ ਦੇਣਾ ਪਿਆ ਸੀ।
ਕੀਰ ਸਟਾਰਮਰ ਦੇ ਅਸਤੀਫ਼ੇ ਤੋਂ ਬਾਅਦ ਹੁਣ ਦੇਸ਼ ਵਿੱਚ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਨੂੰ ਲੈ ਕੇ ਪ੍ਰਕਿਰਿਆ ਸ਼ੁਰੂ ਹੋਵੇਗੀ। ਇਹ ਦੇਖਣਾ ਦਿਲਚਸਪ ਹੋਵੇਗਾ ਕਿ ਹੁਣ ਬ੍ਰਿਟੇਨ ਦੀ ਕਮਾਨ ਕਿਸ ਦੇ ਹੱਥਾਂ ਵਿੱਚ ਜਾਂਦੀ ਹੈ ਅਤੇ ਦੇਸ਼ ਇਸ ਸਿਆਸੀ ਸੰਕਟ ਵਿੱਚੋਂ ਕਿਵੇਂ ਬਾਹਰ ਨਿਕਲਦਾ ਹੈ?



