ਵੱਡੀ ਖ਼ਬਰ: ਕੋਚਿੰਗ ਸੈਂਟਰ ਨੂੰ ਲੱਗੀ ਭਿਆਨਕ ਅੱਗ, 14 ਬੱਚਿਆਂ ਦੀ ਮੌਤ

Top Trending News ਰਾਸ਼ਟਰੀ

 

ਵੱਡੀ ਖ਼ਬਰ: ਕੋਚਿੰਗ ਸੈਂਟਰ (coaching center)  ਲੱਗੀ ਭਿਆਨਕ ਅੱਗ, 14 ਬੱਚਿਆਂ ਦੀ ਮੌਤ

ਨਵੀਂ ਦਿੱਲੀ, 22 ਜੂਨ 2026-

ਉੱਤਰ ਪ੍ਰਦੇਸ਼ ਤੋਂ ਇੱਕ ਬਹੁਤ ਹੀ ਭਿਆਨਕ ਖਬਰ ਸਾਹਮਣੇ ਆਈ ਹੈ ਜਿਸ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਦਰਅਸਲ ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਇੱਕ ਕੋਚਿੰਗ ਸੈਂਟਰ (coaching center) ਨੂੰ ਅੱਗ ਲੱਗਣ ਕਾਰਨ 14 ਬੱਚਿਆਂ ਦੀ ਦਰਦਨਾਕ ਮੌਤ ਹੋ ਗਈ ਹੈ।

ਇੱਕ ਮੀਡੀਆ ਰਿਪੋਰਟ ਦੇ ਮੁਤਾਬਿਕ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਅਲੀਗੰਜ ਇਲਾਕੇ ਵਿੱਚ ਸੋਮਵਾਰ ਨੂੰ ਉਸ ਸਮੇਂ ਦਹਿਸ਼ਤ ਅਤੇ ਹਫੜਾ-ਦਫੜੀ ਮਚ ਗਈ ਜਦੋਂ ਇੱਕ ਬਿਲਡਿੰਗ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਕੁਝ ਹੀ ਪਲਾਂ ਵਿੱਚ ਅੱਗ ਦੀਆਂ ਲਪਟਾਂ ਤੇਜ਼ ਹੋ ਗਈਆਂ, ਜਿਸਨੇ ਪੂਰੇ ਢਾਂਚੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਸਥਿਤੀ ਉਦੋਂ ਭਿਆਨਕ ਹੋ ਗਈ ਜਦੋਂ ਅੱਗ ਅਤੇ ਧੂੰਏਂ ਦੇ ਸੰਘਣੇ ਗੁਬਾਰ ਉੱਪਰਲੀ ਮੰਜ਼ਿਲ ‘ਤੇ ਸਥਿਤ ਇੱਕ ਕੋਚਿੰਗ ਸੈਂਟਰ ਤੱਕ ਪਹੁੰਚ ਗਏ, ਜਿਸ ਨਾਲ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਲੈ ਕੇ ਦਹਿਸ਼ਤ ਫੈਲ ਗਈ।

ਸ਼ੁਰੂਆਤੀ ਰਿਪੋਰਟਾਂ ਅਨੁਸਾਰ, ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਮਿੰਟਾਂ ਵਿੱਚ ਹੀ ਪੂਰੀ ਇਮਾਰਤ ਸੰਘਣੇ, ਕਾਲੇ ਧੂੰਏਂ ਨਾਲ ਭਰ ਗਈ। ਕੋਚਿੰਗ ਸੈਂਟਰ ਦੇ ਅੰਦਰ ਮੌਜੂਦ ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਨਿਕਲਣ ਦਾ ਰਸਤਾ ਨਹੀਂ ਮਿਲ ਸਕਿਆ ਅਤੇ ਉਹ ਫਸ ਗਏ। ਇਸ ਦੁਖਦਾਈ ਘਟਨਾ ਵਿੱਚ 14 ਬੱਚਿਆਂ ਦੀ ਜਾਨ ਚਲੀ ਗਈ।

ਖ਼ਬਰ ਅਪਡੇਟ ਹੋ ਰਹੀ ਹੈ….

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।