Punjab ‘ਚ ਵੱਡੀ ਵਾਰਦਾਤ! ਡਾਕਟਰ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

Top Trending News ਪੰਜਾਬ

 

Punjab ‘ਚ ਵੱਡੀ ਵਾਰਦਾਤ! ਡਾਕਟਰ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

ਬਠਿੰਡਾ, 23 ਜੂਨ 2026-

ਬਠਿੰਡਾ ਸ਼ਹਿਰ ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਮੇਲਾ ਰਾਮ ਰੋਡ ‘ਤੇ ਸਥਿਤ ਇੱਕ ਨਾਮਵਰ ਡਾਕਟਰ ਦੇ ਕਲੀਨਿਕ ਨੂੰ ਨਿਸ਼ਾਨਾ ਬਣਾਉਂਦੇ ਹੋਏ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ।

ਇਹ ਵਾਰਦਾਤ ਬਠਿੰਡਾ ਦੇ ਮੇਲਾ ਰਾਮ ਰੋਡ ‘ਤੇ ਸਥਿਤ ਡਾਕਟਰ ਤਰਸੇਮ ਗਰਗ ਦੇ ਕਲੀਨਿਕ ‘ਤੇ ਹੋਈ। ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਕਲੀਨਿਕ ‘ਤੇ ਪੈਟਰੋਲ ਬੰਬ ਸੁੱਟਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ।

ਮੁੱਖ ਮੰਤਰੀ ਦੇ ਦੌਰੇ ਦੇ ਚਲਦਿਆਂ ਪਹਿਲਾਂ ਹੀ ਹਾਈ-ਅਲਰਟ ਸੀ, ਜਿਸ ਕਾਰਨ ਘਟਨਾ ਦਾ ਪਤਾ ਲੱਗਦਿਆਂ ਹੀ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਈ।

ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਹੋਈ ਇਸ ਬੰਬ ਸੁੱਟਣ ਦੀ ਘਟਨਾ ਨੇ ਪੁਲਿਸ ਪ੍ਰਸ਼ਾਸਨ ਦੇ ਹੱਥਾਂ-ਪੈਰਾਂ ਦੀਆਂ ਉਡਾ ਦਿੱਤੀਆਂ। ਐਸ.ਐਸ.ਪੀ. ਬਠਿੰਡਾ ਨੇ ਖ਼ੁਦ ਪੁਲਿਸ ਟੀਮ ਦੇ ਨਾਲ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।

ਪੁਲਿਸ ਵੱਲੋਂ ਆਸ-ਪਾਸ ਦੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।

ਦਿਨ-ਦਿਹਾੜੇ ਇੱਕ ਡਾਕਟਰ ਦੇ ਕਲੀਨਿਕ ‘ਤੇ ਹੋਏ ਇਸ ਹਮਲੇ ਤੋਂ ਬਾਅਦ ਇਲਾਕੇ ਦੇ ਲੋਕਾਂ ਅਤੇ ਵਪਾਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਕੀ ਇਹ ਹਮਲਾ ਕਿਸੇ ਫ਼ਿਰੌਤੀ (Extortion) ਦੇ ਮਾਮਲੇ ਨਾਲ ਜੁੜਿਆ ਹੋਇਆ ਹੈ ਜਾਂ ਇਸ ਪਿੱਛੇ ਕੋਈ ਹੋਰ ਰੰਜਿਸ਼ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।