ਵੱਡੀ ਖ਼ਬਰ: CBI ਵੱਲੋਂ ਦੋ ਸਾਬਕਾ CEO ਗ੍ਰਿਫ਼ਤਾਰ

Top Trending News ਦਿੱਲੀ ਰਾਸ਼ਟਰੀ

 

ਵੱਡੀ ਖ਼ਬਰ: CBI ਵੱਲੋਂ ਦੋ ਸਾਬਕਾ CEO ਗ੍ਰਿਫ਼ਤਾਰ

ਨਵੀਂ ਦਿੱਲੀ, 23 ਜੂਨ 2026- ਕੇਂਦਰੀ ਜਾਂਚ ਬਿਊਰੋ (CBI) ਨੇ ਰਿਲਾਇੰਸ ਏਡੀਏ ਗਰੁੱਪ (Reliance ADA Group) ਦੇ ਮਾਮਲਿਆਂ ਵਿੱਚ ਚੱਲ ਰਹੀ ਜਾਂਚ ਦੇ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਰਿਲਾਇੰਸ ਕਮਰਸ਼ੀਅਲ ਫਾਈਨਾਂਸ ਲਿਮਟਿਡ (RCFL) ਦੇ ਸਾਬਕਾ ਡਾਇਰੈਕਟਰ ਅਤੇ ਮੁੱਖ ਕਾਰਜਕਾਰੀ ਅਧਿਕਾਰੀ (CEO) ਦੇਵਾਂਗ ਮੋਦੀ, ਰਿਲਾਇੰਸ ਹੋਮ ਫਾਈਨਾਂਸ ਲਿਮਟਿਡ (RHFL) ਦੇ ਸਾਬਕਾ ਕਾਰਜਕਾਰੀ ਨਿਰਦੇਸ਼ਕ ਅਤੇ ਮੁੱਖ ਕਾਰਜਕਾਰੀ ਅਧਿਕਾਰੀ (CEO) ਰਵਿੰਦਰ ਸੁਧਾਲਕਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜਾਂਚ ਏਜੰਸੀ ਅਨੁਸਾਰ, ਦੋਵਾਂ ਦੋਸ਼ੀਆਂ ਨੇ ਜਨਤਕ ਖੇਤਰ ਦੇ ਕਈ ਬੈਂਕਾਂ (PSBs) ਨੂੰ ਭਾਰੀ ਵਿੱਤੀ ਨੁਕਸਾਨ ਪਹੁੰਚਾਇਆ ਹੈ। ਦੋਸ਼ ਹੈ ਕਿ ਰਿਲਾਇੰਸ ਕਮਰਸ਼ੀਅਲ ਫਾਈਨਾਂਸ ਲਿਮਟਿਡ (RCFL) 13 ਜਨਤਕ ਖੇਤਰ ਦੇ ਬੈਂਕ 4,097 ਕਰੋੜ ਰੁਪਏ, ਰਿਲਾਇੰਸ ਹੋਮ ਫਾਈਨਾਂਸ ਲਿਮਟਿਡ (RHFL) 10 ਜਨਤਕ ਖੇਤਰ ਦੇ ਬੈਂਕ 3,526 ਕਰੋੜ ਰੁਪਏ ਦਾ ਬੈਂਕ ਪਹੁੰਚਾਇਆ ਗਿਆ।

ਸੀਬੀਆਈ ਵੱਲੋਂ ਇਸ ਪੂਰੇ ਘੁਟਾਲੇ ਦੇ ਤਾਰ ਕਿੱਥੇ-ਕਿੱਥੇ ਜੁੜੇ ਹਨ, ਇਸ ਦਾ ਪਤਾ ਲਗਾਉਣ ਲਈ ਗ੍ਰਿਫ਼ਤਾਰ ਕੀਤੇ ਗਏ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਨਾਲ ਜੁੜੇ ਕੁਝ ਹੋਰ ਵੱਡੇ ਨਾਮ ਵੀ ਸਾਹਮਣੇ ਆ ਸਕਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।