ਸਜ਼ਾ ਪੂਰੀ ਹੋਣ ਦੇ ਬਾਵਜੂਦ ਪਾਕਿਸਤਾਨ ਦੀ ਜੇਲ੍ਹ ‘ਚ ਬੰਦ ਹੈ ਫ਼ਿਰੋਜ਼ਪੁਰ ਦਾ ਨੌਜਵਾਨ, ਪਰਿਵਾਰ ਨੇ ਲਾਈ ਮਦਦ ਦੀ ਗੁਹਾਰ

Top Trending News ਪੰਜਾਬ

 

ਸਜ਼ਾ ਪੂਰੀ ਹੋਣ ਦੇ ਬਾਵਜੂਦ ਪਾਕਿਸਤਾਨ ਦੀ ਜੇਲ੍ਹ ‘ਚ ਬੰਦ ਹੈ ਫ਼ਿਰੋਜ਼ਪੁਰ ਦਾ ਨੌਜਵਾਨ, ਪਰਿਵਾਰ ਨੇ ਲਾਈ ਮਦਦ ਦੀ ਗੁਹਾਰ

ਫ਼ਿਰੋਜ਼ਪੁਰ, 23 ਜੂਨ 2026- ਪਾਕਿਸਤਾਨ ਦੀ ਕੋਟ ਲਖਪਤ ਜੇਲ੍ਹ ਵਿੱਚ ਬੰਦ ਇੱਕ ਨੌਜਵਾਨ ਦੇ ਪਰਿਵਾਰ ਨੇ ਹੁਣ ਸਰਕਾਰਾਂ ਪਾਸੋਂ ਮਦਦ ਦੀ ਗੁਹਾਰ ਲਗਾਈ ਹੈ। ਫ਼ਿਰੋਜ਼ਪੁਰ ਦਾ ਰਹਿਣ ਵਾਲਾ ਇਹ ਨੌਜਵਾਨ ਹਰਪ੍ਰੀਤ ਸਿੰਘ ਆਪਣੀ ਸਜ਼ਾ ਪੂਰੀ ਕਰਨ ਦੇ ਬਾਵਜੂਦ ਵੀ ਅਜੇ ਤੱਕ ਪਾਕਿਸਤਾਨ ਦੀ ਜੇਲ੍ਹ ਵਿੱਚ ਹੀ ਬੰਦ ਹੈ। ਨੌਜਵਾਨ ਦੀ ਰਿਹਾਈ ਨਾ ਹੋਣ ਕਾਰਨ ਉਸ ਦੇ ਪਰਿਵਾਰ ਦੀ ਹਾਲਤ ਬਹੁਤ ਜ਼ਿਆਦਾ ਖ਼ਰਾਬ ਹੈ।

ਪਰਿਵਾਰ ਵਾਲਿਆਂ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਸਤਲੁਜ ਦਰਿਆ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਗ਼ਲਤੀ ਨਾਲ ਵਹਿ ਕੇ ਪਾਕਿਸਤਾਨੀ ਸਰਹੱਦ ਦੇ ਅੰਦਰ ਚਲਾ ਗਿਆ ਸੀ। ਉੱਥੇ ਪਹੁੰਚਣ ‘ਤੇ ਪਾਕਿਸਤਾਨੀ ਪ੍ਰਸ਼ਾਸਨ ਵੱਲੋਂ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉੱਥੋਂ ਦੀ ਅਦਾਲਤ ਨੇ ਉਸ ਨੂੰ ਸਜ਼ਾ ਸੁਣਾਈ ਸੀ ਅਤੇ ਜੁਰਮਾਨਾ ਵੀ ਲਗਾਇਆ ਸੀ।

ਪਰਿਵਾਰ ਦਾ ਕਹਿਣਾ ਹੈ ਕਿ ਬੇਗੁਨਾਹ ਹੋਣ ਦੇ ਬਾਵਜੂਦ ਹਰਪ੍ਰੀਤ ਆਪਣੀ ਨਿਰਧਾਰਤ ਸਜ਼ਾ ਪੂਰੀ ਕਰ ਚੁੱਕਾ ਹੈ, ਪਰ ਇਸ ਦੇ ਬਾਵਜੂਦ ਉਸ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਹਰਪ੍ਰੀਤ ਦੀ ਪਤਨੀ ਅਤੇ ਉਸ ਦੇ ਬੇਟੇ ਨੇ ਭਾਰਤ ਸਰਕਾਰ ਅਤੇ ਪਾਕਿਸਤਾਨ ਪ੍ਰਸ਼ਾਸਨ ਦੋਵਾਂ ਨੂੰ ਭਾਵੁਕ ਅਪੀਲ ਕਰਦਿਆਂ ਹਰਪ੍ਰੀਤ ਨੂੰ ਤੁਰੰਤ ਰਿਹਾਅ ਕਰਕੇ ਵਤਨ ਵਾਪਸ ਭੇਜਣ ਦੀ ਮੰਗ ਕੀਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।