ਦੁਖਦਾਈ ਖ਼ਬਰ: ਕਾਂਗਰਸ ਦੀ ਅਹਿਮ ਮੀਟਿੰਗ ਦੌਰਾਨ ਟਕਸਾਲੀ ਆਗੂ ਮੌਤ

Top Trending News ਪੰਜਾਬ

 

ਦੁਖਦਾਈ ਖ਼ਬਰ: Congress ਦੀ ਅਹਿਮ ਮੀਟਿੰਗ ਦੌਰਾਨ ਟਕਸਾਲੀ ਆਗੂ ਮੌਤ

ਮਾਨਸਾ, 24 ਜੂਨ 2026

ਮਾਨਸਾ ਦੇ ਸਰਦੂਲਗੜ੍ਹ ਇਲਾਕੇ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ Congress ਦੇ ਟਕਸਾਲੀ ਆਗੂ ਚਰਨਜੀਤ ਸਿੰਘ ਝੰਡੂਕੇ ਦੀ ਪਾਰਟੀ ਦੀ ਇੱਕ ਅਹਿਮ ਮੀਟਿੰਗ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਅਚਾਨਕ ਵਾਪਰੇ ਹਾਦਸੇ ਕਾਰਨ ਮੀਟਿੰਗ ਵਿੱਚ ਮੌਜੂਦ ਆਗੂਆਂ ਅਤੇ ਵਰਕਰਾਂ ਵਿੱਚ ਸੋਕ ਦੀ ਲਹਿਰ ਦੌੜ ਗਈ।

ਮਿਲੀ ਜਾਣਕਾਰੀ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਮਜ਼ਬੂਤੀ ਲਈ ਸਰਦੂਲਗੜ੍ਹ ਵਿਖੇ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਗਈ ਸੀ।

ਇਸ ਮੀਟਿੰਗ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੀ ਸਕੱਤਰ ਹਿਨਾ ਕਾਵੜੇ, ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫ਼ਰ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ, ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਬਿਕਰਮ ਸਿੰਘ ਮੋਫ਼ਰ ਅਤੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਸਮੇਤ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਜੁੜੀ ਹੋਈ ਸੀ। ਮੀਟਿੰਗ ਦੀ ਕਾਰਵਾਈ ਦੌਰਾਨ ਹੀ ਚਰਨਜੀਤ ਸਿੰਘ ਝੰਡੂਕੇ (49) ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਅਤੇ ਉਨ੍ਹਾਂ ਦੀ ਤਬੀਅਤ ਬਹੁਤ ਜ਼ਿਆਦਾ ਵਿਗੜ ਗਈ।

ਤਬੀਅਤ ਵਿਗੜਨ ‘ਤੇ ਉਨ੍ਹਾਂ ਨੂੰ ਤੁਰੰਤ ਸਰਦੂਲਗੜ੍ਹ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ। ਪਰ ਉੱਥੇ ਹਾਲਤ ਨੂੰ ਗੰਭੀਰ ਦੇਖਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਅੱਗੇ ਰੈਫਰ ਕਰ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਿਰਸਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ।

ਚਰਨਜੀਤ ਸਿੰਘ ਝੰਡੂਕੇ ਦੀ ਬੇਵਕਤੀ ਮੌਤ ‘ਤੇ ਕਾਂਗਰਸ ਪਾਰਟੀ ਦੇ ਸਮੂਹ ਸੀਨੀਅਰ ਆਗੂਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ ਅਤੇ ਇਸ ਨੂੰ ਪਾਰਟੀ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ।

 

 

 

 

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।