ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਚੰਡੀਗੜ੍ਹ ਦੀ ਕੋਆਰਡੀਨੇਸ਼ਨ ਕਮੇਟੀ ਵੱਲੋਂ ਕੀਤੀ ਗਈ ਰੈਲੀ

Top Trending News ਪੰਜਾਬ
  • ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਚੰਡੀਗੜ੍ਹ ਦੀ ਕੋਆਰਡੀਨੇਸ਼ਨ ਕਮੇਟੀ ਵੱਲੋਂ ਕੀਤੀ ਗਈ ਰੈਲੀ

ਚੰਡੀਗੜ੍ਹ, 24 ਜੂਨ (ਦੇਸ਼ ਕਲਿੱਕ ਬਿਊਰੋ): ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਚੰਡੀਗੜ੍ਹ ਦੀ ਕੋਆਰਡੀਨੇਸ਼ਨ ਕਮੇਟੀ ਵੱਲੋਂ ਦਿੱਤੇ ਗਏ ਐਕਸ਼ਨ ਤਹਿਤ ਅੱਜ ਖਜਾਨਾ ਦਫਤਰ, ਪੰਜਾਬ, ਸੈਕਟਰ-17,ਚੰਡੀਗੜ੍ਹ ਵਿਖੇ ਇੱਕ ਭਰਵੀਂ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਚੰਡੀਗੜ੍ਹ ਦੇ ਡਾਇਰੈਕਟੋਰੇਜ਼ ਅਤੇ ਸਕੱਤਰੇਤ ਦੇ ਮੁਲਾਜਮ ਸੈਕੜਿਆਂ ਦੀ ਗਿਣਤੀ ਵਿੱਚ ਸ਼ਾਮਿਲ ਹੋਏ। ਕੋਆਰਡੀਨੇਸ਼ਨ ਕਮੇਟੀ ਵੱਲੋਂ ਇਹ ਐਕਸ਼ਨ 17, ਜੁਲਾਈ 2026 ਨੂੰ ਕੀਤੀ ਜਾਣ ਵਾਲੀ ਪੰਜਾਬ ਪੱਧਰੀ ਰੈਲੀ ਕਾਮਯਾਬ ਕਰਨ ਲਈ ਘੋਸ਼ਿਤ ਕੀਤਾ ਗਿਆ ਸੀ।

ਇਸ ਰੈਲੀ ਵਿੱਚ ਬੁਲਾਰਿਆਂ ਨੇ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਘਟੀਆਂ ਮਾਨਸਿਕਤਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਆਪ ਸਰਕਾਰ ਆਪਣੇ ਕਰਮਚਾਰੀਆਂ ਦੀਆਂ ਮੰਗਾਂ ਤਾਂ ਕੀ ਮੰਨਣੀਆਂ ਹਨ, ਸਗੋਂ ਉਹਨਾਂ ਦੀ ਤਨਖਾਹ ਦਾ ਪਾਰਟ ਡੀ.ਏ. ਦੇਣ ਤੋਂ ਮੁਨਕਰ ਹੈ। ਮੁਲਾਜ਼ਮ ਆਗੂ ਸੁਖਚੈਨ ਖਹਿਰਾ ਨੇ ਕਿਹਾ ਕਿ ਆਪ ਸਰਕਾਰ ਪੰਜਾਬ ਦੀ ਨੌਜਵਾਨ ਪੀੜੀ ਅਤੇ ਆਮ ਅਵਾਮ ਨਾਲ ਧੋਖਾ ਕਰ ਰਹੀ ਹੈ। ਕਿਉਂਕਿ ਲੋਕਾਂ ਦੁਆਰਾ ਚੁਣੇ ਹੋਏ ਨੁਮਾਇੰਦੇ ਅਰਥਾਤ ਵਿਧਾਇਕਾਂ ਨੂੰ ਤਾਂ ਪਹਿਲੀਆਂ ਸਰਕਾਰਾਂ ਵੱਲੋਂ ਦਿੱਤੀ ਜਾ ਰਹੀ ਪੈਨਸ਼ਨ ਨਾਲੋਂ ਛੇ ਗੁਣਾਂ ਵੱਧ ਪੈਨਸ਼ਨ ਦਿੱਤੀ ਜਾ ਰਹੀ ਹੈ ਅਤੇ ਨੌਜਵਾਨਾਂ ਨੂੰ ਪੈਨਸ਼ਨ ਦੇ ਨਾਂ ਤੇ ਲੁਟਿਆ ਜਾ ਰਿਹਾ ਹੈ। ਇਸੇ ਤਰ੍ਹਾਂ ਸਮਾਜ ਵਿਚੋਂ ਨਵੇਂ ਆ ਰਹੇ ਨੌਜਵਾਨ ਕਰਮਚਾਰੀਆਂ ਨੂੰ ਕੇਂਦਰ ਦੇ ਘੱਟ ਪੇ-ਸਕੇਲ ਅਤੇ ਪੰਜਾਬ ਦੇ ਘੱਟ ਭੱਤਿਆਂ ਨਾਲ ਨਵਾਜ ਕੇ ਦੁਹਰੀ ਮਾਰ ਮਾਰੀ ਜਾ ਰਹੀ ਹੈ।

ਮੁਲਾਜ਼ਮ ਆਗੂਆਂ ਨੇ ਆਊਟ ਸੋਰਸ ਸਿਸਟਮ ਨੂੰ ਗੁਲਾਮ ਪ੍ਰਥਾ ਨਾਲ ਨੁਲਨਾ ਕਰਦੇ ਹੋਇਆ ਕਿਹਾ ਕਿ ਇਸ ਨੂੰ ਤੁਰੰਤ ਬੰਦ ਕਰਕੇ ਕਰਮਚਾਰੀਆਂ ਨੂੰ ਪੱਕੇ ਤੌਰ ਸਰਕਾਰੀ ਨੌਕਰੀ ਵਿੱਚ ਰੱਖਿਆ ਜਾਵੇ। ਉਹਨਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਮੁਲਾਜ਼ਮਾਂ ਦੀਆਂ ਮੰਗਾਂ ਦੀ ਤੁਰੰਤ ਪੂਰਤੀ ਕੀਤੀ ਜਾਵੇ, ਨਹੀਂ ਤਾਂ ਸਰਕਾਰ ਨੂੰ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈਣਗੇ। ਮੁਲਾਜ਼ਮ ਆਗੂਆਂ ਨੇ ਮੰਗ ਕੀਤੀ ਹੈ, ਕੀ ਉਹਨਾਂ ਦਾ 18 ਪ੍ਰਤੀਸ਼ਤ ਡੀ.ਏ., ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਰਿਟਾਇਰੀ ਕਰਮਚਾਰੀਆਂ ਨੂੰ 2.59 ਦਾ ਗੁਣਾਂਕ ਤੁਰੰਤ ਦਿੱਤਾ ਜਾਵੇ, ਆਉਟ ਸੋਰਸ ਅਤੇ ਕੰਟਰੈਕਚੂਅਲ ਕਰਮਚਾਰੀਆਂ ਨੂੰ ਸਰਕਾਰ ਅਧੀਨ ਲੈਣ ਉਪਰੰਤ ਪੂਰੀਆਂ ਤਨਖਾਹਾਂ ਦਿੱਤੀਆਂ ਜਾਣ ਅਤੇ ਮਿਤੀ 15.01.2015 ਤੇ 17.07.2020 ਦਾ ਪੱਤਰ ਤੁਰੰਤ ਰੱਦ ਕੀਤਾ ਜਾਵੇ। ਇਸ ਰੈਲੀ ਵਿੱਚ ਸਿਵਲ ਸਕੱਤਰੇਤ ਦੇ ਸੁਸ਼ੀਲ ਕੁਮਾਰ ਫੌਜੀ, ਸਾਹਿਲ ਸ਼ਰਮਾਂ, ਮਨਜੀਤ ਸਿੰਘ ਰੰਧਾਵਾ, ਬਲਰਾਜ ਸਿੰਘ ਦਾਊਂ, ਸਾਮ ਲਾਲ ਸ਼ਰਮਾ, ਸਿਕੰਦਰ ਸਿੰਘ, ਅਲਕਾ ਚੋਪੜਾ ਅਤੇ ਡਾਇਰੈਕਟੋਰੇਟ ਤੋਂ ਹਰਨੇਕ ਸਿੰਘ, ਸੁਖਚੈਨ ਸਿੰਘ, ਮਨਪ੍ਰੀਤ ਸਿੰਘ, ਅਮਨਦੀਪ ਸਿੰਘ, ਜਸਬੀਰ ਸਿੰਘ, ਹਰਚਰਨਜੀਤ ਸਿੰਘ, ਕਲਮਪ੍ਰੀਤ ਸਿੰਘ, ਚੰਦਰ ਦੀਪ, ਸਤਨਾਮ ਸਿੰਘ ਅਤੇ ਹੋਰ ਆਗੂ ਸਾਮਿਲ ਹੋਏ। ਇਹਨਾਂ ਵੱਲੋਂ ਇਸ ਰੈਲੀ ਵਿੱਚ ਸਾਮਿਲ ਮੁਲਾਜ਼ਮਾਂ ਦਾ ਧੰਨਵਾਦ ਕੀਤਾ ਗਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।