ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ: ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਵਾਲੇ 6 ਲੋਕਾਂ ਨੂੰ ਮਿਲੇਗਾ 25-25 ਹਜ਼ਾਰ ਦਾ ਨਗਦ ਇਨਾਮ

Top Trending News ਚੰਡੀਗੜ੍ਹ

 

ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ: ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਵਾਲੇ 6 ਲੋਕਾਂ ਨੂੰ ਮਿਲੇਗਾ 25-25 ਹਜ਼ਾਰ ਦਾ ਨਗਦ ਇਨਾਮ

ਹਸਪਤਾਲ ਪਹੁੰਚਾ ਕੇ ਜਾਨ ਬਚਾਉਣ ਵਾਲੇ 6 ਨੇਕ ਇਨਸਾਨਾਂ (Good Samaritans) ਦਾ ਹੋਵੇਗਾ ਸਨਮਾਨ

ਪੁਲਿਸ ਨੂੰ ਗੰਭੀਰ ਮਾਮਲਿਆਂ ਵਿੱਚ 24 ਘੰਟੇ ਅਤੇ ਘੱਟ ਗੰਭੀਰ ਮਾਮਲਿਆਂ ‘ਚ 48 ਘੰਟਿਆਂ ਅੰਦਰ ਕਾਰਵਾਈ ਕਰਨ ਦੇ ਹੁਕਮ

ਚੰਡੀਗੜ੍ਹ, 25 ਜੂਨ 2026

ਸ਼ਹਿਰ ਵਿੱਚ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਸੜਕ ਹਾਦਸਿਆਂ ਦੇ ਪੀੜਤਾਂ ਦੀ ਤੁਰੰਤ ਮਦਦ ਯਕੀਨੀ ਬਣਾਉਣ ਲਈ ਅੱਜ ਯੂ.ਟੀ. ਪ੍ਰਸ਼ਾਸਨ ਦੀ ਸੜਕ ਸੁਰੱਖਿਆ ਕਮੇਟੀ ਦੀ ਇੱਕ ਅਹਿਮ ਮੀਟਿੰਗ ਹੋਈ। ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਦੀ ਅਗਵਾਈ ਹੇਠ ਹੋਈ ਇਸ ਬੈਠਕ ਵਿੱਚ ਸੜਕ ਸੁਰੱਖਿਆ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ ਅਤੇ ਕਈ ਵੱਡੇ ਫ਼ੈਸਲੇ ਲਏ ਗਏ।

ਮੀਟਿੰਗ ਦੌਰਾਨ ਪ੍ਰਸ਼ਾਸਨ ਨੇ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲਿਆਂ ਦੇ ਸਨਮਾਨ ਦਾ ਇੱਕ ਸ਼ਲਾਘਾਯੋਗ ਫ਼ੈਸਲਾ ਲਿਆ ਹੈ। ਯੂ.ਟੀ. ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਸੜਕ ਹਾਦਸਿਆਂ ਦੇ ਸ਼ਿਕਾਰ ਹੋਏ ਲੋਕਾਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾ ਕੇ ਉਨ੍ਹਾਂ ਦੀ ਕੀਮਤੀ ਜਾਨ ਬਚਾਉਣ ਵਾਲੇ 6 ਵਿਅਕਤੀਆਂ ਨੂੰ 25-25 ਹਜ਼ਾਰ ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਕਦਮ ਦਾ ਮੁੱਖ ਮਕਸਦ ਲੋਕਾਂ ਨੂੰ ਹਾਦਸੇ ਦੇ ਪੀੜਤਾਂ ਦੀ ਮਦਦ ਕਰਨ ਲਈ ਪ੍ਰੇਰਿਤ ਕਰਨਾ ਹੈ।

ਮੀਟਿੰਗ ਵਿੱਚ ਪ੍ਰਧਾਨ ਮੰਤਰੀ ਰਾਹਤ ਸਕੀਮ ਤਹਿਤ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦੇ ਕਾਰਜ ਦੀ ਸਮੀਖਿਆ ਵੀ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਹਸਪਤਾਲਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ ਕਿ ਸੜਕ ਹਾਦਸਿਆਂ ਦੇ ਪੀੜਤਾਂ ਦਾ ਨਗਦੀ ਰਹਿਤ (Cashless) ਇਲਾਜ ਲਾਜ਼ਮੀ ਤੌਰ ‘ਤੇ ਯਕੀਨੀ ਬਣਾਇਆ ਜਾਵੇ, ਤਾਂ ਜੋ ਪੈਸਿਆਂ ਦੀ ਘਾਟ ਕਾਰਨ ਕਿਸੇ ਦੇ ਇਲਾਜ ਵਿੱਚ ਦੇਰੀ ਨਾ ਹੋਵੇ।

ਸੜਕ ਹਾਦਸਿਆਂ ਦੇ ਮਾਮਲਿਆਂ ਵਿੱਚ ਕਾਨੂੰਨੀ ਕਾਰਵਾਈ ਨੂੰ ਤੇਜ਼ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਚੰਡੀਗੜ੍ਹ ਪੁਲਿਸ ਨੂੰ ਵਿਸ਼ੇਸ਼ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਪੁਲਿਸ ਨੂੰ ਹਦਾਇਤ ਕੀਤੀ ਗਈ ਹੈ ਕਿ ਸੜਕ ਹਾਦਸਿਆਂ ਦੇ ਗੰਭੀਰ ਮਾਮਲਿਆਂ ਵਿੱਚ 24 ਘੰਟਿਆਂ ਦੇ ਅੰਦਰ-ਅੰਦਰ ਅਤੇ ਘੱਟ ਗੰਭੀਰ ਮਾਮਲਿਆਂ ਵਿੱਚ 48 ਘੰਟਿਆਂ ਦੇ ਅੰਦਰ ਹਰ ਹਾਲ ਵਿੱਚ ਬਣਦੀ ਕਾਰਵਾਈ ਮੁਕੰਮਲ ਕੀਤੀ ਜਾਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।