ਵੱਡੀ ਖ਼ਬਰ: ਨਕਸਲਵਾਦ ਤੋਂ ਬਾਅਦ ਹੁਣ ਦੇਸ਼ ‘ਚੋਂ ਘੁਸਪੈਠ ਖ਼ਤਮ ਕਰਨ ਲਈ ਅਮਿਤ ਸ਼ਾਹ ਨੇ ਕੱਸੀ ਕਮਰ, ਤਿਆਰ ਕੀਤੀ ਵਿਸ਼ੇਸ਼ ਰਣਨੀਤੀ

Top Trending News ਦਿੱਲੀ ਰਾਸ਼ਟਰੀ

 

ਵੱਡੀ ਖ਼ਬਰ: ਨਕਸਲਵਾਦ ਤੋਂ ਬਾਅਦ ਹੁਣ ਦੇਸ਼ ‘ਚੋਂ ਘੁਸਪੈਠ ਖ਼ਤਮ ਕਰਨ ਲਈ ਅਮਿਤ ਸ਼ਾਹ ਨੇ ਕੱਸੀ ਕਮਰ, ਤਿਆਰ ਕੀਤੀ ਵਿਸ਼ੇਸ਼ ਰਣਨੀਤੀ

ਨਵੀਂ ਦਿੱਲੀ, 25 ਜੂਨ 2026

ਨਕਸਲਵਾਦ ਦੇ ਸਫ਼ਲ ਖ਼ਾਤਮੇ ਤੋਂ ਬਾਅਦ ਹੁਣ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ਦੀ ਅੰਦਰੂਨੀ ਸੁਰੱਖਿਆ ਨਾਲ ਜੁੜੀ ਦੂਜੀ ਸਭ ਤੋਂ ਵੱਡੀ ਚੁਣੌਤੀ ‘ਤੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਗ੍ਰਹਿ ਮੰਤਰੀ ਸ਼ਾਹ ਨੇ ਹੁਣ ਦੇਸ਼ ਵਿੱਚ ਅਵੈਧ ਘੁਸਪੈਠ ਦੀ ਸਮੱਸਿਆ ‘ਤੇ ਆਪਣਾ ਧਿਆਨ ਕੇਂਦਰਿਤ ਕਰ ਲਿਆ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਜਲਦੀ ਹੀ ਘੁਸਪੈਠ ਨੂੰ ਜੜ੍ਹੋਂ ਪੁੱਟਣ ਲਈ ਵੀ ਇੱਕ ਵਿਸ਼ੇਸ਼ ਸਮਾਂ-ਸੀਮਾ (Dead-line) ਤੈਅ ਕੀਤੀ ਜਾ ਸਕਦੀ ਹੈ, ਜਿਵੇਂ ਕਿ ਨਕਸਲਵਾਦ ਨੂੰ ਖ਼ਤਮ ਕਰਨ ਲਈ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ਵਿੱਚੋਂ ਨਕਸਲਵਾਦ ਦੇ ਖ਼ਾਤਮੇ ਲਈ 31 ਮਾਰਚ 2026 ਦੀ ਸਮਾਂ-ਸੀਮਾ ਤੈਅ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਸੰਸਦ ਨੂੰ ਸੂਚਿਤ ਕੀਤਾ ਸੀ ਕਿ ਦੇਸ਼ ਵਿੱਚੋਂ ਨਕਸਲਵਾਦ ਲਗਭਗ ਖ਼ਤਮ ਹੋ ਚੁੱਕਾ ਹੈ। ਸੁਰੱਖਿਆ ਏਜੰਸੀਆਂ ਨੇ ਵੀ ਇਸ ਵੱਡੀ ਸਫ਼ਲਤਾ ਦੀ ਪੁਸ਼ਟੀ ਕੀਤੀ ਸੀ।

ਸੂਤਰਾਂ ਅਨੁਸਾਰ, ਨਕਸਲਵਾਦ ‘ਤੇ ਕਾਬੂ ਪਾਉਣ ਤੋਂ ਬਾਅਦ ਹੁਣ ਅਮਿਤ ਸ਼ਾਹ ਨੇ ਦੇਸ਼ ਭਰ ਵਿੱਚ ਗੈਰ-ਕਾਨੂੰਨੀ ਘੁਸਪੈਠ ਨੂੰ ਪੂਰੀ ਤਰ੍ਹਾਂ ਰੋਕਣ ਅਤੇ ਘੁਸਪੈਠੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵਾਪਸ ਭੇਜਣ ਲਈ ਇੱਕ ਬਹੁ-ਪੱਖੀ ਅਤੇ ਬੇਹੱਦ ਸਖ਼ਤ ਮੁਹਿੰਮ ਸ਼ੁਰੂ ਕੀਤੀ ਹੈ। ਇਸ ਵੱਡੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਰਾਜ ਸਰਕਾਰਾਂ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਵਿਚਕਾਰ ਬਿਹਤਰ ਤਾਲਮੇਲ ਸਥਾਪਿਤ ਕੀਤਾ ਗਿਆ ਹੈ।

ਘੁਸਪੈਠੀਆਂ ਦੇ ਖ਼ਿਲਾਫ਼ ਵਿੱਢੀ ਗਈ ਇਹ ਨਵੀਂ ਰਣਨੀਤੀ ਤਿੰਨ ਮੁੱਖ ਸੂਤਰਾਂ ‘ਤੇ ਅਧਾਰਤ ਹੈ… Detect (ਡਿਟੈਕਟ)- ਅਵੈਧ ਤਰੀਕੇ ਨਾਲ ਰਹਿ ਰਹੇ ਘੁਸਪੈਠੀਆਂ ਦੀ ਪਛਾਣ ਕਰਨਾ। Detain (ਡਿਟੇਨ)- ਪਛਾਣ ਕੀਤੇ ਗਏ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈਣਾ। Deport (ਡਿਪੋਰਟ)- ਉਨ੍ਹਾਂ ਨੂੰ ਕਾਨੂੰਨੀ ਪ੍ਰਕਿਰਿਆ ਤਹਿਤ ਵਾਪਸ ਉਨ੍ਹਾਂ ਦੇ ਦੇਸ਼ ਭੇਜਣਾ।

ਇਸ ਰਣਨੀਤੀ ਨੂੰ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਉੱਚ ਅਧਿਕਾਰੀਆਂ ਅਤੇ ਗ੍ਰਹਿ ਮੰਤਰਾਲੇ ਵੱਲੋਂ ਲਗਾਤਾਰ ਖੁਦ ਨਿਗਰਾਨੀ (Monitoring) ਕੀਤੀ ਜਾ ਰਹੀ ਹੈ, ਤਾਂ ਜੋ ਦੇਸ਼ ਦੀ ਸੁਰੱਖਿਆ ਨੂੰ ਪੂਰੀ ਤਰ੍ਹਾਂ ਚਾਕ-ਚੌਬੰਦ ਰੱਖਿਆ ਜਾ ਸਕੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।