- ਵੱਡੀ ਖ਼ਬਰ: ਪੰਜਾਬ ਪੁਲਿਸ ਦੀ ਹਿਰਾਸਤ ਵਿੱਚੋਂ ਮੁਲਜ਼ਮ ਫਰਾਰ
ਲੁਧਿਆਣਾ, 25 ਜੂਨ (ਦੇਸ਼ ਕਲਿੱਕ ਬਿਊਰੋ): ਲੁਧਿਆਣਾ ਵਿੱਚ ਅਸਲਾ ਐਕਟ ਤਹਿਤ ਗ੍ਰਿਫ਼ਤਾਰ ਇੱਕ ਮੁਲਜ਼ਮ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ। ਪੁਲਿਸ ਉਸਨੂੰ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਲੈ ਕੇ ਆਈ ਸੀ। ਫਰਾਰ ਮੁਲਜ਼ਮ ਵਿਪਨ ਕੁਮਾਰ ਕਪੂਰਥਲਾ ਦਾ ਰਹਿਣ ਵਾਲਾ ਹੈ।
ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਨੇ ਉਸਨੂੰ ਦੋ ਸਾਥੀਆਂ ਸਮੇਤ ਫਿਰੋਜ਼ਪੁਰ ਰੋਡ ਤੋਂ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਮੁਲਜ਼ਮ ਤੋਂ ਗੈਰ-ਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ ਸਨ। ਪੁਲਿਸ ਬੁੱਧਵਾਰ ਨੂੰ ਸਿਵਲ ਹਸਪਤਾਲ ਵਿੱਚ ਤਿੰਨ ਮੁਲਜ਼ਮਾਂ ਦੀ ਮੈਡੀਕਲ ਜਾਂਚ ਕਰਵਾ ਰਹੀ ਸੀ ਜਦੋਂ ਉਹ ਉਨ੍ਹਾਂ ਨੂੰ ਚਕਮਾ ਦੇ ਕੇ ਪਾਰਕਿੰਗ ਵਿੱਚ ਗੱਡੀਆਂ ਵਿੱਚੋਂ ਭੱਜ ਗਿਆ।
ਮੁਲਜ਼ਮ ਭੱਜਦੇ ਸਮੇਂ ਹਸਪਤਾਲ ਦੇ ਅਹਾਤੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋ ਗਿਆ। ਪੁਲਿਸ ਨੇ ਹੁਣ ਉਸ ਵਿਰੁੱਧ ਥਾਣਾ ਡਿਵੀਜ਼ਨ ਨੰਬਰ 2 ਵਿੱਚ ਇੱਕ ਨਵਾਂ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਕਈ ਪੁਲਿਸ ਟੀਮਾਂ ਉਸਨੂੰ ਦੁਬਾਰਾ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ।



