ਮਹਿਲਾਵਾਂ ਲਈ 33% ਰਾਖਵਾਂਕਰਨ ਤੁਰੰਤ ਲਾਗੂ ਕਰਨ ਦੀ ਮੰਗ! ਪੰਜਾਬ ਮਹਿਲਾ ਕਾਂਗਰਸ ਵੱਲੋਂ PM ਦੇ ਨਾਮ ਪੋਸਟਕਾਰਡ ਮੁਹਿੰਮ ਸ਼ੁਰੂ

Top Trending News ਪੰਜਾਬ

 

Demand for immediate implementation of 33% reservation for women! ਪੰਜਾਬ ਮਹਿਲਾ ਕਾਂਗਰਸ ਵੱਲੋਂ PM ਦੇ ਨਾਮ ਪੋਸਟਕਾਰਡ ਮੁਹਿੰਮ ਸ਼ੁਰੂ

ਚੰਡੀਗੜ੍ਹ, 26 ਜੂਨ 2026: ਅਖਿਲ ਭਾਰਤੀ ਮਹਿਲਾ ਕਾਂਗਰਸ ਦੀ ਕੌਮੀ ਪ੍ਰਧਾਨ ਸ੍ਰੀਮਤੀ ਅਲਕਾ ਲਾਂਬਾ ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਮਹਿਲਾਵਾਂ ਲਈ 33 ਫੀਸਦੀ ਰਾਖਵਾਂਕਰਨ ਲਾਗੂ (Demand of 33% reservation for women) ਕਰਵਾਉਣ ਦੇ ਉਦੇਸ਼ ਨਾਲ ਇੱਕ ਵੱਡੀ ਮੁਹਿੰਮ ਵਿੱਢੀ ਗਈ ਹੈ। ਇਸ ਰਾਸ਼ਟਰੀ ਮੁਹਿੰਮ ਦੇ ਤਹਿਤ ਦੇਸ਼ ਭਰ ਵਿੱਚ ਦਸਤਖ਼ਤ ਮੁਹਿੰਮ, ਪੋਸਟਕਾਰਡ ਮੁਹਿੰਮ ਅਤੇ ਮਿਸਡ ਕਾਲ ਮੁਹਿੰਮ ਚਲਾਈ ਜਾ ਰਹੀ ਹੈ।

ਇਸੇ ਕੜੀ ਤਹਿਤ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਵਿੱਚ ਵੀ ਇਸ ਮੁਹਿੰਮ ਦਾ ਆਗਾਜ਼ ਕਰ ਦਿੱਤਾ ਗਿਆ ਹੈ।

ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਮਹਿਲਾ ਕਾਂਗਰਸ ਦੀ ਲੀਡਰਸ਼ਿਪ ਨੇ ਦੱਸਿਆ ਕਿ, ਮਹਿਲਾਵਾਂ ਨੂੰ ਦੇਸ਼ ਦੀ ਸੰਸਦ (ਲੋਕ ਸਭਾ) ਅਤੇ ਰਾਜਾਂ ਦੀਆਂ ਵਿਧਾਨ ਸਭਾਵਾਂ ਵਿੱਚ 33 ਫੀਸਦੀ ਰਾਖਵਾਂਕਰਨ ਦੇਣ ਲਈ ਪਾਸ ਕੀਤੇ ਗਏ ‘ਨਾਰੀ ਸ਼ਕਤੀ ਵੰਦਨ ਅਧਿਨਿਯਮ 2023’ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ।

ਇਸ ਕਾਨੂੰਨ ਨੂੰ ਬਿਨਾਂ ਕਿਸੇ ਦੇਰੀ ਦੇ ਜਲਦ ਲਾਗੂ ਕਰਨ ਦੀ ਅਪੀਲ ਕਰਦਿਆਂ, ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਹਜ਼ਾਰਾਂ ਪੋਸਟਕਾਰਡ ਲਿਖ ਕੇ ਭੇਜੇ ਜਾ ਰਹੇ ਹਨ। ਮਹਿਲਾ ਆਗੂਆਂ ਦਾ ਕਹਿਣਾ ਹੈ ਕਿ ਮਹਿਲਾਵਾਂ ਨੂੰ ਰਾਜਨੀਤੀ ਵਿੱਚ ਬਣਦਾ ਹੱਕ ਅਤੇ ਬਰਾਬਰੀ ਦੇਣ ਲਈ ਇਸ ਕਾਨੂੰਨ ਨੂੰ ਜ਼ਮੀਨੀ ਪੱਧਰ ‘ਤੇ ਤੁਰੰਤ ਲਾਗੂ ਕਰਨਾ ਬੇਹੱਦ ਜ਼ਰੂਰੀ ਹੈ, ਅਤੇ ਜਦੋਂ ਤੱਕ ਸਰਕਾਰ ਇਸ ਨੂੰ ਲਾਗੂ ਨਹੀਂ ਕਰਦੀ, ਉਨ੍ਹਾਂ ਦਾ ਇਹ ਸੰਘਰਸ਼ ਅਤੇ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਰਹੇਗੀ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।