BREAKING- ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਫਿਰ ਬਦਲਿਆ

Top Trending News ਪੰਜਾਬ

 

Punjab government office timings changed again- ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਫਿਰ ਬਦਲਿਆ

1 ਜੁਲਾਈ ਤੋਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਦਫ਼ਤਰ

ਚੰਡੀਗੜ੍ਹ 26 ਜੂਨ, 2026- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਇੱਕ ਵਾਰ ਫਿਰ ਵੱਡਾ ਬਦਲਾਅ ਕੀਤਾ ਗਿਆ ਹੈ। 1 ਜੁਲਾਈ 2026 ਤੋਂ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ ਹੁਣ ਪਹਿਲਾਂ ਵਾਂਗ ਆਪਣੇ ਪੁਰਾਣੇ ਸਮੇਂ ਯਾਨੀ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਖੁੱਲ੍ਹਿਆ ਕਰਨਗੇ।

ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਮੌਸਮ ਵਿੱਚ ਆਈ ਤਬਦੀਲੀ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਸੂਬੇ ਵਿੱਚ ਪੈ ਰਹੀ ਭਿਆਨਕ ਗਰਮੀ ਦੇ ਕਾਰਨ ਸਰਕਾਰ ਨੇ ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਸੀ।

ਗਰਮੀ ਦੇ ਮੌਸਮ ਦੌਰਾਨ ਮੁਲਾਜ਼ਮਾਂ ਅਤੇ ਆਮ ਲੋਕਾਂ ਦੀ ਸਹੂਲਤ ਅਤੇ ਬਿਜਲੀ ਦੀ ਬਚਤ ਲਈ ਦਫ਼ਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਲੈ ਕੇ ਦੁਪਹਿਰ 1:30 ਵਜੇ ਤੱਕ ਕੀਤਾ ਗਿਆ ਸੀ। 1 ਜੁਲਾਈ ਤੋਂ ਹੁਣ ਇਸ ਫੈਸਲੇ ਨੂੰ ਵਾਪਸ ਲੈਂਦੇ ਹੋਏ ਸਰਕਾਰ ਨੇ ਦਫ਼ਤਰਾਂ ਦਾ ਸਮਾਂ ਮੁੜ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਕਰ ਦਿੱਤਾ ਹੈ।

1 ਜੁਲਾਈ ਤੋਂ ਬਾਅਦ ਜੇਕਰ ਤੁਸੀਂ ਕਿਸੇ ਵੀ ਸਰਕਾਰੀ ਦਫ਼ਤਰ ਵਿੱਚ ਆਪਣੇ ਕੰਮਕਾਰ ਲਈ ਜਾਣਾ ਹੈ, ਤਾਂ ਤੁਹਾਨੂੰ ਹੁਣ ਇਸੇ ਨਵੇਂ ਨਿਰਧਾਰਤ ਸਮੇਂ (ਸਵੇਰੇ 9 ਤੋਂ ਸ਼ਾਮ 5 ਵਜੇ) ਦੇ ਅਨੁਸਾਰ ਹੀ ਜਾਣਾ ਪਵੇਗਾ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।