ਵੱਡੀ ਖ਼ਬਰ: PRTC ਬੱਸ ਅਤੇ ਟਰੈਕਟਰ-ਟਰਾਲੀ ਵਿਚਾਲੇ ਜ਼ਬਰਦਸਤ ਟੱਕਰ, 15 ਤੋਂ ਵੱਧ ਸਵਾਰੀਆਂ ਜ਼ਖ਼ਮੀ

Top Trending News ਪੰਜਾਬ

 

ਵੱਡੀ ਖ਼ਬਰ: PRTC ਬੱਸ ਅਤੇ ਟਰੈਕਟਰ-ਟਰਾਲੀ ਵਿਚਾਲੇ ਜ਼ਬਰਦਸਤ ਟੱਕਰ, 15 ਤੋਂ ਵੱਧ ਸਵਾਰੀਆਂ ਜ਼ਖ਼ਮੀ

ਮਲੋਟ, 28 ਜੂਨ 2026

ਮਲੋਟ ਨੇੜੇ ਬਠਿੰਡਾ ਰੋਡ ‘ਤੇ ਸ਼ਨੀਵਾਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇੱਥੇ ਚੰਡੀਗੜ੍ਹ ਤੋਂ ਫਾਜ਼ਿਲਕਾ ਜਾ ਰਹੀ ਪੀ.ਆਰ.ਟੀ.ਸੀ. (PRTC) ਦੀ ਇੱਕ ਤੇਜ਼ ਰਫ਼ਤਾਰ ਬੱਸ ਅਚਾਨਕ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਵਿੱਚ ਸਵਾਰ 15 ਤੋਂ ਵੱਧ ਮੁਸਾਫ਼ਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚ ਬੱਚੇ ਵੀ ਸ਼ਾਮਲ ਹਨ।

ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਸ਼ਨੀਵਾਰ ਰਾਤ ਕਰੀਬ 10 ਵਜੇ ਵਾਪਰੀ। ਹਾਦਸੇ ਤੋਂ ਤੁਰੰਤ ਬਾਅਦ ਮੌਕੇ ‘ਤੇ ਚੀਕ-ਚਿਹਾਰਾ ਮਚ ਗਿਆ। ਸਥਾਨਕ ਲੋਕਾਂ ਅਤੇ ਰਾਹਗੀਰਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਬੱਸ ਵਿੱਚ ਫਸੇ ਜ਼ਖ਼ਮੀ ਯਾਤਰੀਆਂ ਨੂੰ ਬਾਹਰ ਕੱਢਿਆ ਅਤੇ ਐਂਬੂਲੈਂਸ ਰਾਹੀਂ ਤੁਰੰਤ ਸਿਵਲ ਹਸਪਤਾਲ ਮਲੋਟ ਵਿਖੇ ਦਾਖਲ ਕਰਵਾਇਆ।

ਹਸਪਤਾਲ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਹਾਦਸੇ ਵਿੱਚ ਜ਼ਖ਼ਮੀ ਹੋਏ ਜ਼ਿਆਦਾਤਰ ਯਾਤਰੀਆਂ ਦਾ ਮਲੋਟ ਦੇ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਹਾਲਾਂਕਿ, ਬੱਸ ਦੇ ਡਰਾਈਵਰ ਅਤੇ ਟਰੈਕਟਰ ਚਾਲਕ ਨੂੰ ਬਹੁਤ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਦੋਵਾਂ ਚਾਲਕਾਂ ਨੂੰ ਮੁਢਲੀ ਸਹਾਇਤਾ ਦੇਣ ਤੋਂ ਬਾਅਦ ਬਿਹਤਰ ਇਲਾਜ ਲਈ ਬਠਿੰਡਾ ਰੈਫਰ ਕਰ ਦਿੱਤਾ ਹੈ।

ਸਥਾਨਕ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਵਾਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।