Punjab News: ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰਿਆ ਖੇਤ ਮਜ਼ਦੂਰ

Top Trending News ਪੰਜਾਬ

 

Punjab News: ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰਿਆ ਖੇਤ ਮਜ਼ਦੂਰ

ਮੋਗਾ, 28 ਜੂਨ 2026: ਮੋਗਾ ਜ਼ਿਲ੍ਹੇ ਦੇ ਪਿੰਡ ਕਪੂਰੇ ਤੋਂ ਇੱਕ ਬੇਹੱਦ ਦਰਦਨਾਕ ਅਤੇ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਥੇ ਬੀਤੀ ਰਾਤ ਅਵਾਰਾ ਕੁੱਤਿਆਂ ਦੇ ਇੱਕ ਝੁੰਡ ਨੇ ਇੱਕ ਵਿਅਕਤੀ ‘ਤੇ ਜਾਨਲੇਵਾ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਨੋਚ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 50 ਸਾਲਾ ਸਰਬਜੀਤ ਸਿੰਘ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ, ਸਰਬਜੀਤ ਸਿੰਘ ਪਿੰਡ ਦੇ ਹੀ ਇੱਕ ਜ਼ਿਮੀਂਦਾਰ ਦੇ ਘਰ ਮਜ਼ਦੂਰ ਵਜੋਂ ਕੰਮ ਕਰਦਾ ਸੀ। ਬੀਤੀ ਰਾਤ ਉਹ ਝੋਨੇ ਦੇ ਖੇਤ ਵਿੱਚ ਪਾਣੀ ਲਗਾਉਣ ਤੋਂ ਬਾਅਦ ਆਪਣੇ ਘਰ ਪਰਤ ਰਿਹਾ ਸੀ। ਜਦੋਂ ਉਹ ਆਪਣੇ ਘਰ ਤੋਂ ਮਹਿਜ਼ 100 ਮੀਟਰ ਦੀ ਦੂਰੀ ‘ਤੇ ਪਹੁੰਚਿਆ, ਤਾਂ ਹਨ੍ਹੇਰੇ ਵਿੱਚ ਅਵਾਰਾ ਕੁੱਤਿਆਂ ਦੇ ਝੁੰਡ ਨੇ ਉਸ ਨੂੰ ਘੇਰ ਲਿਆ ਅਤੇ ਬੁਰੀ ਤਰ੍ਹਾਂ ਹਮਲਾ ਕਰ ਦਿੱਤਾ। ਕੁੱਤਿਆਂ ਨੇ ਉਸ ਨੂੰ ਇੰਨਾ ਜ਼ਿਆਦਾ ਨੋਚਿਆ ਕਿ ਉਸ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।

ਅੱਜ ਸਵੇਰੇ ਜਦੋਂ ਪਿੰਡ ਵਾਸੀਆਂ ਨੇ ਝੋਨੇ ਦੇ ਖੇਤ ਵਿੱਚ ਸਰਬਜੀਤ ਸਿੰਘ ਦੀ ਲਾਸ਼ ਨੂੰ ਬੁਰੀ ਤਰ੍ਹਾਂ ਖ਼ਤਮ ਹੋਈ ਹਾਲਤ ਵਿੱਚ ਪਿਆ ਦੇਖਿਆ, ਤਾਂ ਪੂਰੇ ਪਿੰਡ ਵਿੱਚ ਸਨਸਨੀ ਅਤੇ ਦਹਿਸ਼ਤ ਫੈਲ ਗਈ। ਮ੍ਰਿਤਕ ਆਪਣੇ ਪਿੱਛੇ ਦੋ ਬੱਚੇ ਅਤੇ ਪਰਿਵਾਰ ਛੱਡ ਗਿਆ ਹੈ, ਜਿਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।