ਸਿੱਖਿਆ ਪ੍ਰਣਾਲੀ ‘ਚ ਬੇਨਿਯਮੀਆਂ ਖ਼ਿਲਾਫ਼ ਜੰਤਰ-ਮੰਤਰ ‘ਤੇ ਮੋਰਚਾ: ਸੋਨਮ ਵਾਂਗਚੁੱਕ ਨੇ ਸ਼ੁਰੂ ਕੀਤੀ ਭੁੱਖ ਹੜਤਾਲ

Top Trending News ਸਿੱਖਿਆ \ ਤਕਨਾਲੋਜੀ ਰੁਜ਼ਗਾਰ

 

ਸਿੱਖਿਆ ਪ੍ਰਣਾਲੀ ‘ਚ ਬੇਨਿਯਮੀਆਂ ਖ਼ਿਲਾਫ਼ ਜੰਤਰ-ਮੰਤਰ ‘ਤੇ ਮੋਰਚਾ: ਸੋਨਮ ਵਾਂਗਚੁੱਕ ਨੇ ਸ਼ੁਰੂ ਕੀਤੀ ਭੁੱਖ ਹੜਤਾਲ

ਨਵੀਂ ਦਿੱਲੀ, 29 ਜੂਨ 2026

ਵਾਤਾਵਰਨ ਕਾਰਕੁਨ ਸੋਨਮ ਵਾਂਗਚੁੱਕ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਹ ਇੱਥੇ 20 ਜੂਨ ਤੋਂ ਪ੍ਰੀਖਿਆਵਾਂ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਦੇ ਵਿਰੋਧ ਵਿੱਚ ਰੋਸ ਮੁਜ਼ਾਹਰਾ ਕਰ ਰਹੀ ‘ਕੌਕਰੋਚ ਜਨਤਾ ਪਾਰਟੀ’ (CJP) ਦੇ ਸਮਰਥਨ ਵਿੱਚ ਉਤਰੇ ਹਨ। ਪ੍ਰਦਰਸ਼ਨਕਾਰੀਆਂ ਵੱਲੋਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ।

ਭੁੱਖ ਹੜਤਾਲ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਸੋਨਮ ਵਾਂਗਚੁੱਕ ਅਤੇ CJP ਦੇ ਬਾਨੀ ਅਭਿਜੀਤ ਦੀਪਕੇ ਨੇ ਰਾਜਘਾਟ ਜਾ ਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। ਜੰਤਰ-ਮੰਤਰ ‘ਤੇ ਅੰਦੋਲਨ ਦੀ ਸ਼ੁਰੂਆਤ ਦੋ ਮਿੰਟ ਦਾ ਮੌਨ ਰੱਖ ਕੇ ਕੀਤੀ ਗਈ।

ਵਾਂਗਚੁੱਕ ਦੇ ਭੁੱਖ ਹੜਤਾਲ ‘ਤੇ ਬੈਠਦਿਆਂ ਹੀ ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਦਾ ਹੜ੍ਹ ਆ ਗਿਆ। ਇਸ ਵਿਰੋਧ ਪ੍ਰਦਰਸ਼ਨ ਵਿੱਚ, ਵੱਡੀ ਗਿਣਤੀ ਵਿੱਚ ਨੌਵਜਾਨ ਅਤੇ ਵਿਦਿਆਰਥੀ ਸ਼ਾਮਲ ਹੋਏ। ਅੰਦੋਲਨ ਨੂੰ ਸਮਰਥਨ ਦੇਣ ਲਈ ਕਈ ਪ੍ਰਮੁੱਖ ਕਿਸਾਨ ਨੇਤਾ ਵੀ ਮੌਕੇ ‘ਤੇ ਮੌਜੂਦ ਸਨ।

ਉਨ੍ਹਾਂ ਕਿਹਾ ਕਿ,”ਪਿਛਲੇ 40 ਸਾਲਾਂ ਤੋਂ ਸਿੱਖਿਆ ਮੇਰੇ ਦਿਲ ਦੇ ਬੇਹੱਦ ਕਰੀਬ ਰਹੀ ਹੈ। ਜਦੋਂ ਦੇਸ਼ ਦੇ ਨੌਜਵਾਨ ਸਾਡੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਚਿੰਤਤ ਹਨ ਅਤੇ ਸੜਕਾਂ ‘ਤੇ ਹਨ, ਤਾਂ ਮੈਂ ਚੁੱਪ ਨਹੀਂ ਬੈਠ ਸਕਦਾ। ਜਦੋਂ ਸ਼ਾਸਨ ਵਿੱਚ ਕੋਈ ਜਵਾਬਦੇਹੀ ਨਹੀਂ ਬਚਦੀ, ਤਾਂ ਲੋਕਤੰਤਰ ਵਿੱਚ ਉਪਲਬਧ ਇੱਕੋ-ਇੱਕ ਸ਼ਾਂਤੀਪੂਰਨ ਰਸਤਾ—ਅੰਦੋਲਨ—ਹੀ ਅਪਣਾਉਣਾ ਪੈਂਦਾ ਹੈ ਅਤੇ ਅਸੀਂ ਉਹੀ ਕਰ ਰਹੇ ਹਾਂ।”

ਸੋਨਮ ਵਾਂਗਚੁੱਕ ਨੇ ਦੇਸ਼ ਦੇ ਨਾਗਰਿਕਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੁਹਿੰਮ ਨੂੰ ਇੱਕ ਸਮੂਹਿਕ ਭੁੱਖ ਹੜਤਾਲ ਦਾ ਰੂਪ ਦੇਣ। ਉਨ੍ਹਾਂ ਨੇ ਅਪੀਲ ਕੀਤੀ ਕਿ ਵਿਦਿਆਰਥੀਆਂ ਦੇ ਭਵਿੱਖ ਦੀ ਰੱਖਿਆ ਲਈ ਹਰ ਨਾਗਰਿਕ ਘੱਟੋ-ਘੱਟ ਇੱਕ ਦਿਨ ਦਾ ਵਰਤ (ਫ਼ਾਸਟ) ਜ਼ਰੂਰ ਰੱਖੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।