Punjab School Reopen: ਪੰਜਾਬ ‘ਚ ਕੱਲ੍ਹ ਖੁੱਲ੍ਹਣਗੇ ਸਕੂਲ! ਛੁੱਟੀਆਂ ਵਧਣ ਬਾਰੇ ਸੋਸ਼ਲ ਮੀਡੀਆ ‘ਤੇ Fake ਖ਼ਬਰਾਂ ਵਾਇਰਲ

Top Trending News ਸਿੱਖਿਆ \ ਤਕਨਾਲੋਜੀ ਪੰਜਾਬ

 

Punjab School Reopen: ਪੰਜਾਬ ‘ਚ ਕੱਲ੍ਹ ਖੁੱਲ੍ਹਣਗੇ ਸਕੂਲ! ਛੁੱਟੀਆਂ ਵਧਣ ਬਾਰੇ ਸੋਸ਼ਲ ਮੀਡੀਆ ‘ਤੇ Fake ਖ਼ਬਰਾਂ ਵਾਇਰਲ

ਚੰਡੀਗੜ੍ਹ, 30 ਜੂਨ 2026

Punjab School Reopen: ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸੂਬੇ ਭਰ ਦੇ ਸਕੂਲਾਂ ਲਈ ਐਲਾਨੀਆਂ ਗਈਆਂ ਗਰਮੀਆਂ ਦੀਆਂ ਛੁੱਟੀਆਂ ਅੱਜ ਖਤਮ ਹੋ ਰਹੀਆਂ ਹਨ। ਸਾਰੇ ਸਕੂਲ ਕੱਲ੍ਹ, 1 ਜੁਲਾਈ ਤੋਂ ਨਿਯਮਤ ਤੌਰ ‘ਤੇ ਖੁੱਲ੍ਹ ਜਾਣਗੇ।

ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਮੀਡੀਆ ਦੇ ਕੁਝ ਹਿੱਸਿਆਂ ਅਤੇ ਸੋਸ਼ਲ ਮੀਡੀਆ ‘ਤੇ ਅਫਵਾਹਾਂ ਫੈਲ ਰਹੀਆਂ ਸਨ ਕਿ ਗਰਮੀਆਂ ਦੀਆਂ ਛੁੱਟੀਆਂ 7 ਜੁਲਾਈ ਤੱਕ ਵਧਾ ਦਿੱਤੀਆਂ ਗਈਆਂ ਹਨ। ਸਥਿਤੀ ਨੂੰ ਸਪੱਸ਼ਟ ਕਰਦੇ ਹੋਏ, ਸਿੱਖਿਆ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਛੁੱਟੀਆਂ ਵਧਾਉਣ ਸੰਬੰਧੀ ਰਿਪੋਰਟਾਂ ਪੂਰੀ ਤਰ੍ਹਾਂ ਝੂਠੀਆਂ ਅਤੇ ਗੁੰਮਰਾਹਕੁੰਨ ਹਨ; ਇਨ੍ਹਾਂ ਵਿੱਚ ਕੋਈ ਸੱਚਾਈ ਨਹੀਂ ਹੈ।

ਸਿੱਖਿਆ ਵਿਭਾਗ ਦੇ ਅਨੁਸਾਰ, ਫਿਲਹਾਲ ਪੰਜਾਬ ਸਰਕਾਰ ਨੇ ਛੁੱਟੀਆਂ ਵਿੱਚ ਕੋਈ ਵਾਧਾ ਨਹੀਂ ਕੀਤਾ ਹੈ। ਸਾਰੇ ਸਕੂਲ ਕੱਲ੍ਹ, 1 ਜੁਲਾਈ ਨੂੰ ਆਪਣੇ ਨਿਰਧਾਰਤ ਸਮੇਂ ‘ਤੇ ਆਮ ਵਾਂਗ ਖੁੱਲ੍ਹਣਗੇ ਅਤੇ ਵਿਦਿਆਰਥੀਆਂ ਲਈ ਅਕਾਦਮਿਕ ਗਤੀਵਿਧੀਆਂ ਸੁਚਾਰੂ ਢੰਗ ਨਾਲ ਸ਼ੁਰੂ ਹੋਣਗੀਆਂ।

ਇਸ ਮੌਕੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਅਜਿਹੀਆਂ ਅਫਵਾਹਾਂ ਵੱਲ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ। ਵਿਭਾਗ ਨੇ ਕਿਹਾ ਕਿ ਕੱਲ੍ਹ ਇਕ ਜੁਲਾਈ ਤੋਂ ਪੰਜਾਬ ਦੇ ਅੰਦਰ ਸਮੂਹ ਸਕੂਲ ਖੁੱਲ ਰਹੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।