Weather Alert: ਪੰਜਾਬ ‘ਚ ਮੌਨਸੂਨ ਦੀ ਦਸਤਕ; ਮੌਸਮ ਵਿਭਾਗ ਵੱਲੋਂ ‘ਯੈਲੋ ਅਲਰਟ’ ਜਾਰੀ, ਪਵੇਗਾ ਭਾਰੀ ਮੀਂਹ

Top Trending News ਹਰਿਆਣਾ ਚੰਡੀਗੜ੍ਹ ਪੰਜਾਬ

 

Weather Alert: ਪੰਜਾਬ ‘ਚ ਮੌਨਸੂਨ ਦੀ ਦਸਤਕ; ਮੌਸਮ ਵਿਭਾਗ ਵੱਲੋਂ ‘ਯੈਲੋ ਅਲਰਟ’ ਜਾਰੀ, ਪਵੇਗਾ ਭਾਰੀ ਮੀਂਹ

ਕਈ ਦਿਨਾਂ ਦੀ ਅੱਤ ਦੀ ਗਰਮੀ ਤੋਂ ਬਾਅਦ ਮੌਨਸੂਨ ਨੇ ਦਿੱਤੀ ਦਸਤਕ, 7 ਜੁਲਾਈ ਤੱਕ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਮੀਂਹ ਦੀ ਸੰਭਾਵਨਾ

ਪਾਵਰਕੌਮ ਨੂੰ ਰਾਹਤ- 17 ਹਜ਼ਾਰ ਮੈਗਾਵਾਟ ਤੋਂ ਪਾਰ ਪਹੁੰਚੀ ਬਿਜਲੀ ਦੀ ਮੰਗ ਵਿੱਚ ਆਈ ਵੱਡੀ ਗਿਰਾਵਟ

ਚੰਡੀਗੜ੍ਹ, 2 ਜੁਲਾਈ 2026

ਪੰਜਾਬ ਅਤੇ ਹਰਿਆਣਾ ਦੇ ਲੋਕਾਂ ਲਈ ਇੱਕ ਵੱਡੀ ਰਾਹਤ ਦੀ ਖ਼ਬਰ ਹੈ। ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਅੱਤ ਦੀ ਗਰਮੀ ਅਤੇ ਹੁੰਮਸ ਤੋਂ ਬਾਅਦ ਬੀਤੇ ਕੱਲ੍ਹ ਮੌਨਸੂਨ ਨੇ ਦੋਵਾਂ ਸੂਬਿਆਂ ਵਿੱਚ ਦਸਤਕ ਦੇ ਦਿੱਤੀ ਹੈ। ਮੌਨਸੂਨ ਦੀ ਪਹਿਲੀ ਬਾਰਸ਼ ਨਾਲ ਜਿੱਥੇ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ, ਉੱਥੇ ਹੀ ਲੋਕਾਂ ਨੇ ਸੁਖ ਦਾ ਸਾਹ ਲਿਆ ਹੈ।

ਮੌਸਮ ਵਿਗਿਆਨੀਆਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੌਸਮ ਅਜੇ ਅਜਿਹਾ ਹੀ ਬਣਿਆ ਰਹੇਗਾ। ਵਿਭਾਗ ਨੇ ਪੰਜਾਬ ਵਿੱਚ 7 ਜੁਲਾਈ ਤੱਕ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।

ਇਸ ਦੇ ਨਾਲ ਹੀ ਬਦਲਦੇ ਮੌਸਮ ਨੂੰ ਦੇਖਦੇ ਹੋਏ ਮੌਸਮ ਵਿਭਾਗ ਵੱਲੋਂ ਹਫ਼ਤੇ ਭਰ ਲਈ ‘ਯੈਲੋ ਅਲਰਟ’ ਵੀ ਜਾਰੀ ਕੀਤਾ ਗਿਆ ਹੈ।

ਇਸ ਮੀਂਹ ਨੇ ਆਮ ਲੋਕਾਂ ਦੇ ਨਾਲ-ਨਾਲ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਦੇ ਅਧਿਕਾਰੀਆਂ ਨੂੰ ਵੀ ਵੱਡੀ ਰਾਹਤ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੈ ਰਹੀ ਰਿਕਾਰਡ ਤੋੜ ਗਰਮੀ ਕਾਰਨ ਪੰਜਾਬ ਵਿੱਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਦੇ ਅੰਕੜੇ ਨੂੰ ਵੀ ਪਾਰ ਕਰ ਗਈ ਸੀ, ਜਿਸ ਨਾਲ ਬਿਜਲੀ ਸਪਲਾਈ ਦੇ ਪ੍ਰਬੰਧਾਂ ‘ਤੇ ਭਾਰੀ ਦਬਾਅ ਬਣ ਰਿਹਾ ਸੀ। ਪਰ ਮੌਸਮ ਦਾ ਮਿਜ਼ਾਜ ਬਦਲਦਿਆਂ ਹੀ ਏ.ਸੀ. ਅਤੇ ਕੂਲਰਾਂ ਦੀ ਵਰਤੋਂ ਘਟਣ ਕਾਰਨ ਬਿਜਲੀ ਦੀ ਮੰਗ ਵਿੱਚ ਵੱਡੀ ਗਿਰਾਵਟ ਆਈ ਹੈ, ਜਿਸ ਨਾਲ ਬਿਜਲੀ ਸੰਕਟ ਫਿਲਹਾਲ ਟਲ ਗਿਆ ਹੈ।

ਇਸ ਮੌਨਸੂਨੀ ਮੀਂਹ ਨਾਲ ਜਿੱਥੇ ਆਮ ਜਨਜੀਵਨ ਖੁਸ਼ਗਵਾਰ ਹੋਇਆ ਹੈ, ਉੱਥੇ ਹੀ ਝੋਨੇ ਦੀ ਲਵਾਈ ਵਿੱਚ ਜੁਟੇ ਕਿਸਾਨਾਂ ਦੇ ਚਿਹਰੇ ਵੀ ਖਿੜ ਗਏ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।