ਤਰਨਤਾਰਨ ‘ਚ ਖ਼ੂਨੀ ਝੜਪ: ਮਾਮੂਲੀ ਤਕਰਾਰ ਤੋਂ ਬਾਅਦ ਨਾਬਾਲਿਗ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Top Trending News ਪੰਜਾਬ

 

ਤਰਨਤਾਰਨ ‘ਚ ਖ਼ੂਨੀ ਝੜਪ: ਮਾਮੂਲੀ ਤਕਰਾਰ ਤੋਂ ਬਾਅਦ ਨਾਬਾਲਿਗ ਲੜਕੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਹਰੀਕੇ ਪੱਤਣ 2 ਜੁਲਾਈ, 2026- ਤਰਨਤਾਰਨ ਜ਼ਿਲ੍ਹੇ ਦੇ ਕਸਬਾ ਹਰੀਕੇ ਪੱਤਣ ਦੇ ਮੁੱਖ ਚੌਕ ਵਿੱਚ ਬੁੱਧਵਾਰ ਦੇਰ ਰਾਤ ਇੱਕ ਬੇਹੱਦ ਮੰਦਭਾਗੀ ਅਤੇ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਮਾਮੂਲੀ ਬਹਿਸਬਾਜ਼ੀ ਤੋਂ ਬਾਅਦ ਇੱਕ ਨਾਬਾਲਿਗ ਲੜਕੇ ਦਾ ਤੇਜ਼ਧਾਰ ਹਥਿਆਰ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਖ਼ੂਨੀ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਸੋਗ ਦਾ ਮਾਹੌਲ ਬਣਿਆ ਹੋਇਆ ਹੈ।

ਮ੍ਰਿਤਕ ਲੜਕੇ ਦੀ ਪਛਾਣ ਅੰਗਦਜੋਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਜੋਂ ਹੋਈ ਹੈ, ਜੋ ਹਰੀਕੇ ਪੱਤਣ ਦੇ ਪੱਟੀ ਰੋਡ ਦਾ ਰਹਿਣ ਵਾਲਾ ਸੀ। ਮੌਕੇ ‘ਤੇ ਮੌਜੂਦ ਲੋਕਾਂ ਮੁਤਾਬਕ, ਅੰਗਦਜੋਤ ਸਿੰਘ ਰਾਤ ਵੇਲੇ ਆਪਣੀ ਦੁਕਾਨ ‘ਤੇ ਮੌਜੂਦ ਸੀ। ਇਸੇ ਦੌਰਾਨ ਦੁਕਾਨ ਦੇ ਬਾਹਰ ਲੱਗੀ ਇੱਕ ਰੇਹੜੀ ‘ਤੇ ਸਪਰਿੰਗ ਰੋਲ ਖਾ ਰਹੇ ਕੁਝ ਨੌਜਵਾਨਾਂ ਨਾਲ ਉਸ ਦੀ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ।

ਦੇਖਦੇ ਹੀ ਦੇਖਦੇ ਮਾਮਲਾ ਇੰਨਾ ਵਧ ਗਿਆ ਕਿ ਗੁੱਸੇ ਵਿੱਚ ਆਏ ਇੱਕ ਨੌਜਵਾਨ ਨੇ ਅੰਗਦਜੋਤ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।

ਹਮਲੇ ਵਿੱਚ ਅੰਗਦਜੋਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਇਲਾਜ ਲਈ ਮੱਖੂ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ, ਪਰ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਥਾਣਾ ਹਰੀਕੇ ਦੇ ਮੁਖੀ ਸਬ-ਇੰਸਪੈਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਪੱਟੀ ਦੇ ਸਰਕਾਰੀ ਹਸਪਤਾਲ ਵਿੱਚ ਰਖਵਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਮਲਾਵਰ ਨੌਜਵਾਨ ਪਿੰਡ ਮਰਹਾਣਾ ਦੇ ਰਹਿਣ ਵਾਲੇ ਹਨ।

ਪੁਲਿਸ ਵੱਲੋਂ ਮੁਲਜ਼ਮਾਂ ਦੀ ਸ਼ਨਾਖ਼ਤ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਘਟਨਾ ਦੇ ਅਸਲ ਕਾਰਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।