ਵੱਡੀ ਖ਼ਬਰ: ISRO ਦੇ ਹੈੱਡ ਕੁਆਰਟਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ
ਬੇਂਗਲੁਰੂ, 3 ਜੁਲਾਈ 2026
ਭਾਰਤੀ ਪੁਲਾੜ ਖੋਜ ਸੰਗਠਨ ਯਾਨੀ ਕਿ ਇਸਰੋ (ISRO) ਦੇ ਬੇਂਗਲੁਰੂ ਸਥਿਤ ਮੁੱਖ ਦਫ਼ਤਰ (ਕੁਆਰਟਰ) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਭਰਿਆ ਮੇਲ ਇਸਰੋ ਦੇ ਚੇਅਰਮੈਨ ਦੇ ਦਫ਼ਤਰ ਨੂੰ ਇੱਕ ਈਮੇਲ ਰਾਹੀਂ ਪ੍ਰਾਪਤ ਹੋਇਆ ਹੈ। ਸਥਾਨਕ ਪੁਲਿਸ ਨੇ ਇਸ ਮਾਮਲੇ ਦੀ ਜਾਣਕਾਰੀ ਸਾਂਝੀ ਕੀਤੀ ਹੈ।
ਧਮਕੀ ਭਰੇ ਈਮੇਲ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ। ਸੁਰੱਖਿਆ ਦੇ ਲਿਹਾਜ਼ ਨਾਲ ਇਸਰੋ ਮੁੱਖ ਦਫ਼ਤਰ ਦੇ ਪੂਰੇ ਕੰਪਲੈਕਸ ਵਿੱਚ ਸੁਰੱਖਿਆ ਪ੍ਰਬੰਧ ਬੇਹੱਦ ਸਖ਼ਤ ਕਰ ਦਿੱਤੇ ਗਏ ਹਨ।
ਫਿਲਹਾਲ, ਪੁਲਿਸ ਪ੍ਰਸ਼ਾਸਨ ਅਤੇ ਬੰਬ ਨਿਰੋਧਕ ਦਸਤਾ (Bomb Squad) ਮੌਕੇ ‘ਤੇ ਮੌਜੂਦ ਹਨ ਅਤੇ ਪੂਰੇ ਮੁੱਖ ਦਫ਼ਤਰ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਇਸ ਗੱਲ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ ਕਿ ਇਹ ਧਮਕੀ ਭਰਿਆ ਈਮੇਲ ਕਿਸ ਸਰਵਰ ਜਾਂ ਆਈ.ਪੀ. ਐਡਰੈੱਸ (IP Address) ਤੋਂ ਭੇਜਿਆ ਗਿਆ ਹੈ।



