ਗੁ: ਸਿੰਘ ਸ਼ਹੀਦਾਂ ਵਿਖੇ ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਤੀਜੀ ਮੰਜਿਲ ਦਾ ਲੈਂਟਰ ਪਾਇਆ ਗਿਆ

Top Trending News ਪੰਜਾਬ
  • ਗੁ: ਸਿੰਘ ਸ਼ਹੀਦਾਂ ਵਿਖੇ ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਤੀਜੀ ਮੰਜਿਲ ਦਾ ਲੈਂਟਰ ਪਾਇਆ ਗਿਆ

ਐੱਸ ਏ ਐੱਸ ਨਗਰ, 3 ਜੁਲਾਈ: (ਦੇਸ਼ ਕਲਿੱਕ ਬਿਊਰੋ): ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਤੀਜੀ ਮੰਜਿਲ ਦਾ ਲੈਂਟਰ ਪਾਇਆ ਗਿਆ। । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਸ਼ਹੀਦੀ ਅਸਥਾਨ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਅਸ਼ੀਰਵਾਦ ਸਦਕਾ ਸੰਗਤਾਂ ਦੀ ਸਹੁਲਤ ਲਈ ਬਹੁਮੰਜਿਲੀ ਕਾਰ ਪਾਰਕਿੰਗ ਦਾ ਨਿਰਮਾਨ ਕੀਤਾ ਜਾ ਰਿਹਾ ਹੈ । ਅੱਜ ਇਸ ਕਾਰ ਪਾਰਕਿੰਗ ਦੀ ਤੀਜੀ ਮੰਜਿਲ ਦੇ ਲੈਂਟਰ ਦੀ ਅਰੰਭਤਾ ਲਈ ਸਵੇਰੇ 10 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਅਤੇ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਵਿੱਚ ਜੈਕਾਰਿਆਂ ਦੀ ਗੂੰਜ ਨਾਲ ਤੀਜੀ ਮੰਜਿਲ ਦੇ ਲੈਂਟਰ ਦੀ ਅਰੰਭਤਾ ਕਰਵਾਈ ਗਈ।

ਅਧੁਨਿਕ ਸਹੁਲਤਾਂ ਵਾਲੀ ਇਹ ਕਾਰ ਪਾਰਕਿੰਗ ਬੇਸਮੇਂਟ ਸਮੇਤ 7 ਮੰਜਿਲਾ ਬਣਵਾਈ ਜਾ ਰਹੀ ਹੈ । ਇਸ ਮੌਕੇ ਤੇ ਕਈ ਸੰਤ ਮਹਾਂਪੁਰਖ, ਸਿਆਸੀ ਆਗੂ, ਪਿੰਡ ਅਤੇ ਇਲਾਕੇ ਦੇ ਪਤਵੰਤੇ ਸੱਜਣ ਉਚੇਚੇ ਤੌਰ ਤੇ ਕਾਰ ਸੇਵਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਪੁੱਜੇ ਹੋਏ ਸਨ। ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਮਠਿਆਈਆਂ ਅਤੇ ਦੁੱਧ ਚਾਹ ਦਾ ਅਤੁੱਟ ਲੰਗਰ ਵਰਤਾਇਆ ਗਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।