ਪੰਜਾਬ ‘ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ, 11 ਖ਼ਿਲਾਫ਼ FIR ਦਰਜ

Top Trending News ਪੰਜਾਬ

 

ਪੰਜਾਬ ‘ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ, 11 ਖ਼ਿਲਾਫ਼ FIR ਦਰਜ

ਪਠਾਨਕੋਟ, 4 ਜੁਲਾਈ 2026

ਪਠਾਨਕੋਟ ਦੇ ਮਾਡਲ ਟਾਊਨ ਇਲਾਕੇ ਵਿੱਚ ਦੇਰ ਰਾਤ ਇੱਕ ਭਿਆਨਕ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਪੁਰਾਣੀ ਰੰਜਿਸ਼ ਕਾਰਨ ਦੋ ਕਾਰਾਂ ਵਿੱਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਕੱਚੇ ਕੁਆਟਰ, ਮਾਡਲ ਟਾਊਨ ਦੇ ਰਹਿਣ ਵਾਲੇ ਗੁਲਸ਼ਨ ਕੁਮਾਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਗੁਲਸ਼ਨ ਖ਼ਿਲਾਫ਼ ਪਹਿਲਾਂ ਵੀ ਕੁਝ ਅਪਰਾਧਿਕ ਮਾਮਲੇ ਦਰਜ ਸਨ।

ਵਾਰਦਾਤ ਰਾਤ ਕਰੀਬ 12:30 ਵਜੇ ਵਾਪਰੀ। ਗੁਲਸ਼ਨ ਕੁਮਾਰ ਆਪਣੇ ਇੱਕ ਦੋਸਤ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਪਰਤ ਰਿਹਾ ਸੀ। ਰਸਤੇ ਵਿੱਚ, ਉਸੇ ਮੁਹੱਲੇ ਦੇ ਕੁਝ ਨੌਜਵਾਨਾਂ ਨੇ ਦੋ ਕਾਰਾਂ ਵਿੱਚ ਆ ਕੇ ਉਨ੍ਹਾਂ ਦਾ ਰਾਹ ਰੋਕ ਲਿਆ। ਹਮਲਾਵਰਾਂ ਨੇ ਦਾਤਰਾਂ ਅਤੇ ਗੰਡਾਸਿਆਂ ਨਾਲ ਲੈਸ ਹੋ ਕੇ ਗੁਲਸ਼ਨ ’ਤੇ ਹਮਲਾ ਕਰ ਦਿੱਤਾ। ਹਮਲਾ ਇੰਨਾ ਖੌਫਨਾਕ ਸੀ ਕਿ ਹਮਲਾਵਰਾਂ ਨੇ ਉਸਦੇ ਹੱਥ-ਪੈਰ ਵੱਢ ਦਿੱਤੇ। ਇਸ ਦੌਰਾਨ ਗੁਲਸ਼ਨ ਦਾ ਦੋਸਤ ਵੀ ਜ਼ਖ਼ਮੀ ਹੋ ਗਿਆ, ਜੋ ਕਿ ਕਿਸੇ ਤਰ੍ਹਾਂ ਮੌਕੇ ਤੋਂ ਭੱਜ ਕੇ ਆਪਣੀ ਜਾਨ ਬਚਾਉਣ ਵਿੱਚ ਕਾਮਯਾਬ ਰਿਹਾ। ਫਿਲਹਾਲ ਉਹ ਹਸਪਤਾਲ ਵਿੱਚ ਇਲਾਜ ਅਧੀਨ ਹੈ।

ਇਸ ਘਟਨਾ ਦਾ ਇੱਕ ਹੋਰ ਪਹਿਲੂ ਉਦੋਂ ਸਾਹਮਣੇ ਆਇਆ ਜਦੋਂ ਗੁਲਸ਼ਨ ਦੀ ਮਰਨ ਤੋਂ ਪਹਿਲਾਂ ਦੀ ਇੱਕ ਵੀਡੀਓ ਵਾਇਰਲ ਹੋ ਗਈ। ਇਸ ਵੀਡੀਓ ਵਿੱਚ ਗੁਲਸ਼ਨ ਖੁਦ ਹਮਲਾਵਰਾਂ ਦੇ ਨਾਂ ਲੈਂਦਾ ਅਤੇ ਪੁਲਿਸ ਨੂੰ ਆਪਣੇ ਉੱਤੇ ਹੋਏ ਹਮਲੇ ਬਾਰੇ ਦੱਸਦਾ ਸੁਣਿਆ ਜਾ ਰਿਹਾ ਹੈ। ਉਹ ਵੀਡੀਓ ਵਿੱਚ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਗੁਹਾਰ ਲਗਾ ਰਿਹਾ ਹੈ।

ਸੂਚਨਾ ਮਿਲਦਿਆਂ ਹੀ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚੀ ਅਤੇ ਸਬੂਤ ਇਕੱਠੇ ਕੀਤੇ। ਡੀਐਸਪੀ ਸ਼ਹਿਰੀ ਸੰਜੀਵ ਅੱਤਰੀ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ 8 ਨਾਮਜ਼ਦ ਅਤੇ 3 ਅਣਪਛਾਤੇ ਵਿਅਕਤੀਆਂ ਸਮੇਤ ਕੁਲ 11 ਲੋਕਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਦੀਆਂ ਟੀਮਾਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੀਆਂ ਹਨ ਅਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।