ਵੱਡੀ ਖ਼ਬਰ: ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Top Trending News ਰਾਸ਼ਟਰੀ
  • ਵੱਡੀ ਖ਼ਬਰ: ਆਸਟ੍ਰੇਲੀਆ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ, 4 ਜੁਲਾਈ (ਦੇਸ਼ ਕਲਿੱਕ ਬਿਊਰੋ): ਆਸਟ੍ਰੇਲੀਆ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਆਸਟ੍ਰੇਲੀਅਨ ਫੈਡਰਲ ਪੁਲਿਸ ਮੋਦੀ ਵਿਰੁੱਧ ਧਮਕੀ ਦੀ ਜਾਂਚ ਕਰ ਰਹੀ ਹੈ। ਸ਼ਨੀਵਾਰ ਨੂੰ ‘ਦ ਆਸਟ੍ਰੇਲੀਆ ਟੂਡੇ’ ਦੀ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਧਮਕੀ “ਮੈਲਬੌਰਨ ਮੀਟਸ ਮੋਦੀ” ਪ੍ਰੋਗਰਾਮ ਦਾ ਪ੍ਰਚਾਰ ਕਰਨ ਵਾਲੀ ਇੱਕ ਫੇਸਬੁੱਕ ਪੋਸਟ ਦੇ ਹੇਠਾਂ ਪੋਸਟ ਕੀਤੀ ਗਈ ਸੀ।

ਰਿਪੋਰਟ ਦੇ ਅਨੁਸਾਰ, ਅਬੂ ਮੁਸਤਫਾ ਨਾਮ ਦੇ ਇੱਕ ਫੇਸਬੁੱਕ ਅਕਾਊਂਟ ਨੇ ਪੋਸਟ ਦੇ ਹੇਠਾਂ ਲਿਖਿਆ, “ਈਵੈਂਟ ਦੌਰਾਨ ਸਟੇਡੀਅਮ ਦੀ ਛੱਤ ਬੰਦ ਰਹਿਣੀ ਚਾਹੀਦੀ ਹੈ, ਨਹੀਂ ਤਾਂ ਉਹ ਆਪਣੀ ਮੌਤ ਲਈ ਆਸਟ੍ਰੇਲੀਆ ਆਵੇਗਾ।”

ਮੋਦੀ 8 ਜੁਲਾਈ ਤੋਂ 10 ਜੁਲਾਈ ਤੱਕ ਆਸਟ੍ਰੇਲੀਆ ਵਿੱਚ ਰਹਿਣਗੇ। “ਮੈਲਬੌਰਨ ਮੀਟਸ ਮੋਦੀ” ਪ੍ਰੋਗਰਾਮ 9 ਜੁਲਾਈ ਨੂੰ ਮੈਲਬੌਰਨ ਦੇ ਮਾਰਵਲ ਸਟੇਡੀਅਮ ਵਿੱਚ ਹੋਣ ਵਾਲਾ ਹੈ। ਮੋਦੀ ਦੇ ਸ਼ਾਮਲ ਹੋਣ ਦੀ ਉਮੀਦ ਹੈ। ਆਸਟ੍ਰੇਲੀਆਈ ਫੈਡਰਲ ਪੁਲਿਸ ਨੂੰ ਧਮਕੀ ਦੀ ਰਿਪੋਰਟ ਮਿਲਦੇ ਹੀ ਸੂਚਿਤ ਕਰ ਦਿੱਤਾ ਗਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।