ਜਲੰਧਰ ‘ਚ ਤਿੰਨ ਗੱਡੀਆਂ ਟਕਰਾਈਆਂ, ਪਿਓ-ਪੁੱਤ ਦੀ ਮੌਤ ਚਾਰ ਜ਼ਖਮੀ

ਪੰਜਾਬ

ਜਲੰਧਰ, 1 ਨਵੰਬਰ, ਦੇਸ਼ ਕਲਿਕ ਬਿਊਰੋ :
ਜਲੰਧਰ ਦੇ ਪੌਸ਼ ਇਲਾਕੇ ਮਾਡਲ ਟਾਊਨ ਨੇੜੇ ਦੋ ਕਾਰਾਂ ਅਤੇ ਇੱਕ ਐਸਯੂਵੀ ਵਿਚਾਲੇ ਹੋਈ ਭਿਆਨਕ ਟੱਕਰ ਵਿੱਚ ਪਿਤਾ-ਪੁੱਤਰ ਦੀ ਮੌਤ ਹੋ ਗਈ। ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੋਵੇਂ ਪਿਓ-ਪੁੱਤ ਸੜਕ ਦੇ ਕਿਨਾਰੇ ਖੜ੍ਹੇ ਸਨ ਅਤੇ ਪਾਰਟੀ ਤੋਂ ਘਰ ਪਰਤਣ ਦੀ ਤਿਆਰੀ ਕਰ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਚਾਰ ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ।


ਜ਼ਖਮੀਆਂ ਨੂੰ ਵੱਖ-ਵੱਖ ਨਿੱਜੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।ਆਸ-ਪਾਸ ਦੇ ਲੋਕਾਂ ਮੁਤਾਬਕ ਦੋਵੇਂ ਕਾਰਾਂ ਕਾਫੀ ਤੇਜ਼ ਰਫਤਾਰ ਨਾਲ ਜਾ ਰਹੀਆਂ ਸਨ। ਕਾਰ ਬੇਕਾਬੂ ਹੋ ਗਈ ਅਤੇ ਇਹ ਹਾਦਸਾ ਵਾਪਰ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਨੁਕਸਾਨੀ ਗਈ ਕਾਰ ਬਰੇਜ਼ਾ ਦੇ ਪਰਖੱਚੇ ਉੱਡ ਗਏ। ਦੂਜੀ ਗੱਡੀ ਵੈਨਿਊ ਅਤੇ ਤੀਜੀ ਐਕਸਯੂਵੀ ਗੱਡੀ ਨੁਕਸਾਨੀ ਗਈ ਹੈ।

diwali-banner1

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।