ਜਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ ਫਿਲਮ ‘ਸਤਲੁਜ’ ‘ਤੇ ਪਾਬੰਦੀ ਦੀ ਸਖ਼ਤ ਨਿੰਦਾ, ਕਿਹਾ- “ਇਹ ਵਿਚਾਰਾਂ ਦੀ ਆਜ਼ਾਦੀ ਨੂੰ ਦਬਾਉਣ ਦੀ ਕੋਸ਼ਿਸ਼”

Top Trending News ਪੰਜਾਬ ਮਨੋਰੰਜਨ

 

ਜਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ ਫਿਲਮ ‘ਸਤਲੁਜ’ ‘ਤੇ ਪਾਬੰਦੀ ਦੀ ਸਖ਼ਤ ਨਿੰਦਾ, ਕਿਹਾ- “ਇਹ ਵਿਚਾਰਾਂ ਦੀ ਆਜ਼ਾਦੀ ਨੂੰ ਦਬਾਉਣ ਦੀ ਕੋਸ਼ਿਸ਼”

ਅੰਮ੍ਰਿਤਸਰ, 7 ਜੁਲਾਈ 2026– ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵੱਲੋਂ ਫਿਲਮ ‘ਸਤਲੁਜ’ ਦੀ ਸਕ੍ਰੀਨਿੰਗ ‘ਤੇ ਲਗਾਈ ਗਈ ਪਾਬੰਦੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਹ ਫਿਲਮ ਮਸ਼ਹੂਰ ਮਨੁੱਖੀ ਅਧਿਕਾਰ ਕਾਰਕੁਨ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਉਨ੍ਹਾਂ ਦੇ ਸੰਘਰਸ਼ ‘ਤੇ ਆਧਾਰਿਤ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਫੈਸਲੇ ਨੂੰ ਵਿਚਾਰਾਂ ਦੀ ਆਜ਼ਾਦੀ ਦਾ ਘਾਣ ਦੱਸਿਆ। ਉਨ੍ਹਾਂ ਕਿਹਾ ਕਿ ਫਿਲਮ ‘ਤੇ ਪਾਬੰਦੀ ਲਗਾਉਣਾ ਸਿੱਧੇ ਤੌਰ ‘ਤੇ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਦੇਸ਼ ਦੇ ਸੰਵਿਧਾਨ ਦੀ ਭਾਵਨਾ ਦੇ ਬਿਲਕੁਲ ਉਲਟ ਹੈ। ਅਜਿਹੇ ਕਦਮਾਂ ਰਾਹੀਂ ਸੱਚ ਦੀ ਆਵਾਜ਼ ਅਤੇ ਇਤਿਹਾਸਕ ਤੱਥਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੇ ਦੌਰ ਵਿੱਚ ਜਿੱਥੇ ਪੂਰੀ ਦੁਨੀਆ ਅੰਦਰ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਆਪਣੀ ਗੱਲ ਰੱਖਣ ਦੀ ਆਜ਼ਾਦੀ (Expression of Thought) ਦਾ ਸਮਰਥਨ ਕੀਤਾ ਜਾ ਰਿਹਾ ਹੈ, ਉੱਥੇ ਹੀ ਭਾਰਤ ਅੰਦਰ ਅਜਿਹਾ ਫੈਸਲਾ ਲੈਣਾ ਮੰਦਭਾਗਾ ਹੈ। ਦੇਸ਼ ਦੇ ਅੰਦਰ ਸਿੱਖ ਘੱਟ ਗਿਣਤੀਆਂ ਵਿਰੁੱਧ ਕੀਤੇ ਗਏ ਅੱਤਿਆਚਾਰਾਂ ਦੇ ਇਤਿਹਾਸ ਅਤੇ ਸੱਚਾਈ ਨੂੰ ਦੁਨੀਆ ਦੇ ਸਾਹਮਣੇ ਆਉਣ ਤੋਂ ਰੋਕਣਾ ਪੂਰੀ ਤਰ੍ਹਾਂ ਨਾਲ ਬੇਇਨਸਾਫ਼ੀ ਅਤੇ ਗੈਰ-ਸੰਵਿਧਾਨਕ ਹੈ।

ਸਿੰਘ ਸਾਹਿਬ ਨੇ ਜ਼ੋਰ ਦੇ ਕੇ ਕਿਹਾ ਕਿ ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਅਧਿਕਾਰਾਂ ਲਈ ਵੱਡੀ ਕੁਰਬਾਨੀ ਦਿੱਤੀ ਸੀ, ਅਤੇ ਉਨ੍ਹਾਂ ਦੇ ਜੀਵਨ ‘ਤੇ ਬਣੀ ਫਿਲਮ ਨੂੰ ਰੋਕਣਾ ਇਨਸਾਫ਼ ਪਸੰਦ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਾਰਨਾਮਾ ਹੈ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।