ਸਾਵਧਾਨ ਪੰਜਾਬੀਓ! ਮੌਸਮ ਵਿਭਾਗ ਨੇ ਭਾਰੀ ਮੀਂਹ ਪੈਣ ਦੀ ਦਿੱਤੀ ਚੇਤਾਵਨੀ

Top Trending News ਪੰਜਾਬ

 

ਸਾਵਧਾਨ ਪੰਜਾਬੀਓ! ਮੌਸਮ ਵਿਭਾਗ ਨੇ ਭਾਰੀ ਮੀਂਹ ਪੈਣ ਦੀ ਦਿੱਤੀ ਚੇਤਾਵਨੀ

IMD ਮੁਤਾਬਕ, ਅਗਲੇ ਦਿਨਾਂ ਅੰਦਰ ਪੰਜਾਬ ਅਤੇ ਹਰਿਆਣਾ ਵਿੱਚ ਮਾਨਸੂਨ ਹੋਵੇਗਾ ਹੋਰ ਸਰਗਰਮ, ਸਾਵਧਾਨ ਰਹਿਣ ਦੀ ਸਲਾਹ

ਚੰਡੀਗੜ੍ਹ, 8 ਜੁਲਾਈ 2026

ਪੰਜਾਬ ਅਤੇ ਹਰਿਆਣਾ ਵਿੱਚ ਮਾਨਸੂਨ ਦਾ ਅਸਰ ਲਗਾਤਾਰ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ (IMD) ਨੇ ਪੂਰਵ ਅਨੁਮਾਨ ਜਤਾਇਆ ਹੈ ਕਿ ਆਉਣ ਵਾਲੇ 2-3 ਦਿਨਾਂ ਦੇ ਅੰਦਰ-ਅੰਦਰ ਮਾਨਸੂਨ ਦੋਵਾਂ ਰਾਜਾਂ ਦੇ ਬਾਕੀ ਰਹਿੰਦੇ ਹਿੱਸਿਆਂ ਵਿੱਚ ਪੂਰੀ ਤਰ੍ਹਾਂ ਸਰਗਰਮ ਹੋ ਜਾਵੇਗਾ। 12 ਜੁਲਾਈ ਤੱਕ ਦੋਵਾਂ ਰਾਜਾਂ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਮੀਂਹ ਦੀ ਰਫ਼ਤਾਰ ਵਿੱਚ ਹੌਲੀ-ਹੌਲੀ ਕਮੀ ਆਉਣ ਦੀ ਉਮੀਦ ਹੈ।

ਦੱਸਣਾ ਬਣਦਾ ਹੈ ਕਿ 3 ਜੁਲਾਈ ਨੂੰ ਹੀ ਮਾਨਸੂਨ ਨੇ ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਖੇਤਰਾਂ ਨੂੰ ਕਵਰ ਕਰ ਲਿਆ ਸੀ, ਪਰ ਅਜੇ ਵੀ ਪੰਜਾਬ ਦੇ ਫਾਜ਼ਿਲਕਾ ਤੇ ਮੁਕਤਸਰ ਅਤੇ ਹਰਿਆਣਾ ਦੇ ਸਿਰਸਾ ਤੇ ਫਤਿਹਾਬਾਦ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਇਸਦੀ ਪਹੁੰਚ ਪੂਰੀ ਤਰ੍ਹਾਂ ਨਹੀਂ ਹੋ ਸਕੀ ਸੀ। ਹੁਣ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਕੁਝ ਦਿਨਾਂ ਵਿੱਚ ਮਾਨਸੂਨ ਇਹਨਾਂ ਇਲਾਕਿਆਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਵੇਗਾ।

ਮੌਸਮ ਵਿਭਾਗ ਨੇ ਵੱਖ-ਵੱਖ ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਪੂਰਬੀ ਕੰਢੇ ਨਾਲ ਲੱਗਦੇ ਜ਼ਿਲ੍ਹਿਆਂ ਜਿਵੇਂ ਕਿ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ (ਰੋਪੜ) ਅਤੇ ਮੋਹਾਲੀ ਵਿੱਚ ਤੇਜ਼ ਬਾਰਿਸ਼ ਹੋ ਸਕਦੀ ਹੈ। ਇਸੇ ਤਰ੍ਹਾਂ, ਉੱਤਰੀ ਹਰਿਆਣਾ ਦੇ ਪੰਚਕੂਲਾ, ਅੰਬਾਲਾ ਅਤੇ ਯਮੁਨਾਨਗਰ ਵਿੱਚ ਵੀ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ। ਰਾਜ ਦੇ ਦੱਖਣੀ ਹਿੱਸੇ ਜਿਵੇਂ ਕਿ ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਫਰੀਦਾਬਾਦ, ਮੇਵਾਤ ਅਤੇ ਪਲਵਲ ਵਿੱਚ ਵੀ ਭਾਰੀ ਮੀਂਹ ਦਾ ਅਨੁਮਾਨ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਭਾਰੀ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਹੋ ਸਕਦੀ ਹੈ ਅਤੇ ਆਵਾਜਾਈ ਵੀ ਪ੍ਰਭਾਵਿਤ ਹੋ ਸਕਦੀ ਹੈ। ਖੇਤੀਬਾੜੀ ਵਿਭਾਗ ਵੱਲੋਂ ਵੀ ਕਿਸਾਨਾਂ ਨੂੰ ਫ਼ਸਲਾਂ ਦੇ ਬਚਾਅ ਲਈ ਜ਼ਰੂਰੀ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਪ੍ਰਸ਼ਾਸਨ ਨੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।