Punjab News: ਸਿਵਲ ਹਸਪਤਾਲ ‘ਚ ਸਫ਼ਾਈ ਸੇਵਕ ਦੀ ਭੇਤਭਰੇ ਹਾਲਾਤਾਂ ‘ਚ ਮੌਤ

Top Trending News ਪੰਜਾਬ

 

Punjab News: ਸਿਵਲ ਹਸਪਤਾਲ ‘ਚ ਸਫ਼ਾਈ ਸੇਵਕ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਗੋਨਿਆਣਾ/ਬਠਿੰਡਾ, 9 ਜੁਲਾਈ 2026- ਸਿਵਲ ਹਸਪਤਾਲ ਗੋਨਿਆਣਾ ਵਿਖੇ ਤਾਇਨਾਤ ਇੱਕ ਸਫ਼ਾਈ ਸੇਵਕ ਦੀ ਭੇਤਭਰੇ ਹਾਲਾਤਾਂ ਵਿੱਚ ਮੌਤ ਹੋਣ ਦਾ ਦੁਖਦਾਈ ਅਤੇ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਦੀਪ ਸਿੰਘ ਵਜੋਂ ਹੋਈ ਹੈ, ਜੋ ਪਿਛਲੇ ਕਰੀਬ 12 ਸਾਲਾਂ ਤੋਂ ਇਸੇ ਹਸਪਤਾਲ ਵਿੱਚ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾ ਰਿਹਾ ਸੀ। ਇਸ ਘਟਨਾ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਦੀ ਇੱਕ ਵੱਡੀ ਲਾਪਰਵਾਹੀ ਵੀ ਜੱਗ-ਜਾਹਰ ਹੋਈ ਹੈ।

ਘਟਨਾ ਦੀ ਖ਼ਬਰ ਮਿਲਦਿਆਂ ਹੀ ਮ੍ਰਿਤਕ ਗੁਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਹਸਪਤਾਲ ਦੇ ਹੀ ਇੱਕ ਸੀਨੀਅਰ ਅਧਿਕਾਰੀ ‘ਤੇ ਬੇਹੱਦ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਉਕਤ ਸੀਨੀਅਰ ਅਧਿਕਾਰੀ ਵੱਲੋਂ ਗੁਰਦੀਪ ਸਿੰਘ ਨੂੰ ਲਗਾਤਾਰ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਸੀ। ਇਸੇ ਮਾਨਸਿਕ ਤਣਾਅ ਅਤੇ ਪਰੇਸ਼ਾਨੀ ਕਾਰਨ ਉਹ ਕਾਫੀ ਸਮੇਂ ਤੋਂ ਮਾਨਸਿਕ ਤੌਰ ‘ਤੇ ਅਸਥਿਰ ਰਹਿਣ ਲੱਗ ਪਿਆ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।