Punjab News: ਹਥਿਆਰ ਲੈ ਕੇ ਚੱਲਣ ਅਤੇ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ

Top Trending News ਪੰਜਾਬ

 

Punjab News- ਹਥਿਆਰ ਲੈ ਕੇ ਚੱਲਣ ਅਤੇ ਉਸਦੇ ਪ੍ਰਦਰਸ਼ਨ ਤੇ ਪੂਰਨ ਪਾਬੰਦੀ

ਲਿਖਤੀ ਪ੍ਰਵਾਨਗੀ ਤੋਂ ਬਿਨ੍ਹਾਂ ਕੱਚੀਆਂ ਖੂਹੀਆਂ ਪੁੱਟਣ ਜਾਂ ਪੁਟਵਾਉਣ ਤੇ ਵੀ ਪਾਬੰਦੀ

ਮੋਗਾ, 10 ਜੁਲਾਈ 2026- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਹਥਿਆਰ ਲੈ ਕੇ ਚੱਲਣ ਅਤੇ ਉਸਦੇ ਪ੍ਰਦਰਸ਼ਨ ਤੇ ਪੂਰਨ ਤੌਰ ਤੇ ਰੋਕ ਲਗਾਈ ਗਈ ਹੈ। ਇਹ ਹੁਕਮ ਪੁਲਿਸ, ਹੋਮਗਾਰਡਜ ਜਾਂ ਸੀ.ਆਰ.ਪੀ.ਐਫ. ਕਰਮਚਾਰੀਆਂ ਜਿਹਨਾਂ ਪਾਸ ਸਰਕਾਰੀ ਹਥਿਆਰ ਹਨ ਅਤੇ ਅਸਲਾ ਚੁੱਕਣ ਦੀ ਮੰਨਜੂਰੀ ਪ੍ਰਾਪਤ ਅਸਲਾ ਲਾਇੰਸਸ ਧਾਰਕਾਂ ਉਪਰ ਲਾਗੂ ਨਹੀਂ ਹੋਵੇਗਾ।

ਉਹਨਾਂ ਕਿਹਾ ਕਿ ਹਥਿਆਰ ਲੈ ਕੇ ਚੱਲਣ ਨਾਲ ਜ਼ਿਲ੍ਹੇ ਅੰਦਰ ਅਮਨ ਸ਼ਾਂਤੀ ਭੰਗ ਹੋਣ ਦਾ ਖਦਸ਼ਾ ਹੈ, ਜਿਸ ਨਾਲ ਕਿ ਕਾਨੂੰਨ ਦੀ ਪਾਲ਼ਣਾ ਲਈ ਤਾਇਨਾਤ ਕੀਤੇ ਗਏ ਵਿਅਕਤੀਆੰ ਦੇ ਕੰਮਾਂ ਵਿੱਚ ਵਿਘਨ ਪੈ ਸਕਦਾ ਹੈ। ਇਸ ਲਈ ਜ਼ਿਲ੍ਹਾ ਮੋਗਾ ਵਿੱਚ ਲਾਇਸੰਸੀ ਹਥਿਆਰ ਅਤੇ ਹੋਰ ਹਰ ਪ੍ਰਕਾਰ ਦੇ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਛੁਰੇ, ਤਿਰਸੂਲ ਆਦਿ ਸ਼ਾਮਿਲ ਹਨ ਤੇ ਚੱਕਣ ਤੇ ਪਾਬੰਦੀ ਲਗਾਈ ਗਈ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸਾਗਰ ਸੇਤੀਆ ਵੱਲੋਂ ਜ਼ਿਲ੍ਹਾ ਮੋਗਾ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਕਾਰਜਕਾਰੀ ਇੰਜੀਨੀਅਰ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਮੋਗਾ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਪੁਟਣ ਜਾਂ ਪੁਟਵਾਉਣ ਤੇ ਵੀ ਪਾਬੰਦੀ ਲਗਾਈ ਹੈ।

ਉਹਨਾਂ ਕਿ ਕੱਚੀਆਂ ਖੂਹੀਆਂ ਪੁੱਟਣ ਕਰਕੇ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਨ ਕਈ ਵਾਰ ਮੌਤਾਂ ਵੀ ਹੋਈਆਂ ਹਨ। ਅਜਿਹੀਆਂ ਦੁਰਘਟਨਾਵਾਂ ਦੀ ਰੋਕਥਾਮ ਬਹੁਤ ਜਰੂਰੀ ਹੈ। ਇਹ ਦੋਨੋਂ ਪਾਬੰਦੀ ਆਦੇਸ਼ 31 ਅਗਸਤ, 2026 ਤੱਕ ਲਾਗੂ ਰਹਿਣਗੇ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।