ਮਹਿਲਾ ਨਾਲ ਛੇੜਛਾੜ ਦੇ ਦੋਸ਼ ‘ਚ ਪੰਡਿਤ ਗ੍ਰਿਫ਼ਤਾਰ

Top Trending News ਰਾਸ਼ਟਰੀ

 

ਮਹਿਲਾ ਨਾਲ ਛੇੜਛਾੜ ਦੇ ਦੋਸ਼ ‘ਚ ਪੰਡਿਤ ਗ੍ਰਿਫ਼ਤਾਰ

ਦੀਨਾਨਗਰ, 10 ਜੁਲਾਈ 2026- ਦੀਨਾਨਗਰ ਵਿੱਚ ਇੱਕ ਮਹਿਲਾ ਨਾਲ ਜ਼ਬਰਦਸਤੀ ਛੇੜਛਾੜ ਕਰਨ ਦੇ ਆਰੋਪ ਵਿੱਚ ਪੁਲਿਸ ਵੱਲੋਂ ਇੱਕ ਪੰਡਿਤ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਪੂਰੇ ਇਲਾਕੇ ਵਿੱਚ ਹੜਕੰਪ ਮਚ ਗਿਆ ਹੈ ਅਤੇ ਲੋਕਾਂ ਵਿੱਚ ਭਾਰੀ ਚਰਚਾ ਤੇ ਵਿਰੋਧ ਦਾ ਮਾਹੌਲ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਧਾਰਮਿਕ ਗਤੀਵਿਧੀਆਂ ਅਤੇ ਜੋਤਿਸ਼ ਵਿਗਿਆਨ ਨਾਲ ਜੁੜੇ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ‘ਤੇ ਅਜਿਹੇ ਗੰਭੀਰ ਆਰੋਪ ਲੱਗਣਾ ਸਮਾਜ ਅਤੇ ਧਰਮ ਦੋਵਾਂ ਦਾ ਅਪਮਾਨ ਹੈ।

ਲੋਕਾਂ ਨੇ ਮੰਗ ਕੀਤੀ ਹੈ ਕਿ ਧਰਮ ਦੀ ਆੜ ਵਿੱਚ ਮਹਿਲਾਵਾਂ ਦਾ ਅਪਮਾਨ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਰੇਲਵੇ ਸਟੇਸ਼ਨ ਨੇੜੇ ਵਾਪਰੀ ਘਟਨਾ ਇਸ ਮਾਮਲੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੀਨਾਨਗਰ ਥਾਣਾ ਮੁਖੀ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਇੱਕ ਮਹਿਲਾ ਨੇ ਦੱਸਿਆ ਕਿ ਉਹ ਘਰ ਦਾ ਕੰਮ ਖ਼ਤਮ ਕਰਨ ਤੋਂ ਬਾਅਦ ਸ਼ਾਮ ਦੇ ਸਮੇਂ ਰੇਲਵੇ ਸਟੇਸ਼ਨ ਵੱਲ ਸੈਰ ਕਰਨ ਜਾ ਰਹੀ ਸੀ।

ਜਦੋਂ ਉਹ ਰੇਲਵੇ ਸਟੇਸ਼ਨ ਦੇ ਗੇਟ ਨੇੜੇ ਪਹੁੰਚੀ ਤਾਂ ਉੱਥੇ ਪਹਿਲਾਂ ਤੋਂ ਹੀ ਮੋਟਰਸਾਈਕਲ ‘ਤੇ ਮੌਜੂਦ ਦੀਨਾਨਗਰ ਦੇ ਰਹਿਣ ਵਾਲੇ ਚੰਦਰਹਾਸ ਨਾਮ ਦੇ ਇੱਕ ਪੰਡਿਤ ਨੇ ਉਸ ਨੂੰ ਰੋਕ ਲਿਆ ਅਤੇ ਉਸ ਦਾ ਮੋਬਾਈਲ ਨੰਬਰ ਮੰਗਣ ਲੱਗਾ। ਜਦੋਂ ਮਹਿਲਾ ਨੇ ਨੰਬਰ ਦੇਣ ਤੋਂ ਸਾਫ਼ ਮਨ੍ਹਾ ਕਰ ਦਿੱਤਾ, ਤਾਂ ਉਕਤ ਪੰਡਿਤ ਨੇ ਕਥਿਤ ਤੌਰ ‘ਤੇ ਬਦਨੀਤੀ ਨਾਲ ਉਸ ਦਾ ਹੱਥ ਫੜ ਲਿਆ ਅਤੇ ਉਸ ਨੂੰ ਜ਼ਬਰਦਸਤੀ ਆਪਣੇ ਮੋਟਰਸਾਈਕਲ ‘ਤੇ ਬਿਠਾਉਣ ਦੀ ਕੋਸ਼ਿਸ਼ ਕਰਨ ਲੱਗਾ।

ਮੁਲਜ਼ਮ ਭੇਜਿਆ ਜੇਲ੍ਹ, ਪਹਿਲਾਂ ਵੀ ਦਰਜ ਹੈ ਮਾਮਲਾ ਥਾਣਾ ਮੁਖੀ ਨੇ ਦੱਸਿਆ ਕਿ ਮਹਿਲਾ ਕਿਸੇ ਤਰ੍ਹਾਂ ਖ਼ੁਦ ਨੂੰ ਉਸ ਦੇ ਚੁੰਗਲ ਵਿੱਚੋਂ ਛੁਡਾ ਕੇ ਉੱਥੋਂ ਭੱਜੀ ਅਤੇ ਘਰ ਪਹੁੰਚ ਕੇ ਆਪਣੇ ਪਰਿਵਾਰ ਨੂੰ ਇਸ ਮੰਦਭਾਗੀ ਘਟਨਾ ਦੀ ਜਾਣਕਾਰੀ ਦਿੱਤੀ। ਮਹਿਲਾ ਦੀ ਸ਼ਿਕਾਇਤ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਤੋਂ ਬਾਅਦ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨਿਆਇਕ ਹਿਰਾਸਤ (ਜੇਲ੍ਹ) ਵਿੱਚ ਭੇਜ ਦਿੱਤਾ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਉਕਤ ਪੰਡਿਤ ਖ਼ਿਲਾਫ਼ ਸੋਸ਼ਲ ਮੀਡੀਆ ਪੋਸਟ ਰਾਹੀਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇੱਕ ਮਾਮਲਾ ਪਹਿਲਾਂ ਵੀ ਦਰਜ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।