- ਬੰਗਾਲ ਵਿੱਚ UCC ਲਾਗੂ ਕਰਨ ਦੀਆਂ ਤਿਆਰੀਆਂ, 9 ਮੈਂਬਰੀ ਉੱਚ ਪੱਧਰੀ ਕਮੇਟੀ ਬਣਾਈ ਗਈ
ਬੰਗਾਲ, 12 ਜੁਲਾਈ (ਦੇਸ਼ ਕਲਿੱਕ ਬਿਉਰੂਓ): ਪੱਛਮੀ ਬੰਗਾਲ ਸਰਕਾਰ ਨੇ ਯੂਨੀਫਾਰਮ ਸਿਵਲ ਕੋਡ (ਯੂਸੀਸੀ) ਦਾ ਖਰੜਾ ਤਿਆਰ ਕਰਨ ਲਈ ਨੌਂ ਮੈਂਬਰੀ ਉੱਚ ਪੱਧਰੀ ਕਮੇਟੀ ਬਣਾਈ ਹੈ। ਨਿਆਂ ਵਿਭਾਗ ਨੇ ਸ਼ੁੱਕਰਵਾਰ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ।
ਕਮੇਟੀ ਦੀ ਪ੍ਰਧਾਨਗੀ ਸੁਪਰੀਮ ਕੋਰਟ ਦੀ ਸਾਬਕਾ ਜਸਟਿਸ ਰੰਜਨਾ ਪ੍ਰਕਾਸ਼ ਦੇਸਾਈ ਕਰਨਗੇ। ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਨੇ ਸ਼ਨੀਵਾਰ ਨੂੰ ਕਿਹਾ ਕਿ ਕਮੇਟੀ ਜਲਦੀ ਹੀ ਆਪਣਾ ਕੰਮ ਸ਼ੁਰੂ ਕਰੇਗੀ ਅਤੇ ਆਪਣੀ ਰਿਪੋਰਟ ਪੇਸ਼ ਕਰੇਗੀ।



