Punjab Weather Update: ਪੰਜਾਬ ਦੇ 8 ਜ਼ਿਲ੍ਹਿਆਂ ‘ਚ ਹੁੰਮਸ ਭਰੀ ਗਰਮੀ ਦਾ ਯੈਲੋ ਅਲਰਟ; 20 ਜੁਲਾਈ ਨੂੰ ਭਾਰੀ ਬਾਰਿਸ਼ ਦੀ ਚੇਤਾਵਨੀ

Top Trending News ਪੰਜਾਬ

 

Punjab Weather Update: ਪੰਜਾਬ ਦੇ 8 ਜ਼ਿਲ੍ਹਿਆਂ ‘ਚ ਹੁੰਮਸ ਭਰੀ ਗਰਮੀ ਦਾ ਯੈਲੋ ਅਲਰਟ; 20 ਜੁਲਾਈ ਨੂੰ ਭਾਰੀ ਬਾਰਿਸ਼ ਦੀ ਚੇਤਾਵਨੀ

ਚੰਡੀਗੜ੍ਹ, 17 ਜੁਲਾਈ 2026: ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਲਗਾਤਾਰ ਬਦਲ ਰਿਹਾ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਅੱਜ ਹੁੰਮਸ ਭਰੀ ਗਰਮੀ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਲਈ ਜਾਰੀ ਹੋਇਆ ਹੈ। ਦੂਜੇ ਪਾਸੇ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

18 ਜੁਲਾਈ ਨੂੰ ਵੀ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਹੁੰਮਸ ਭਰੀ ਗਰਮੀ ਦਾ ਯੈਲੋ ਅਲਰਟ ਰਹੇਗਾ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੁਹਾਲੀ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ।

19 ਜੁਲਾਈ ਨੂੰ ਇਸ ਦਿਨ ਕੋਈ ਅਲਰਟ ਤਾਂ ਨਹੀਂ ਹੈ, ਪਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੁਹਾਲੀ, ਤਰਨਤਾਰਨ, ਮੋਗਾ, ਬਰਨਾਲਾ ਅਤੇ ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਦੀ ਪੂਰੀ ਭਵਿੱਖਬਾਣੀ ਹੈ।

20 ਜੁਲਾਈ ਨੂੰ ਇਸ ਦਿਨ ਪੰਜਾਬ ਦੇ 6 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਪੂਰੇ ਸੂਬੇ ਵਿੱਚ ਮੀਂਹ ਪੈਣ ਦੀ ਉਮੀਦ ਹੈ।

ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ਵਿੱਚ ਬੀਤੇ ਦਿਨ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਹੈ। ਲੰਘੇ ਦਿਨ ਬਠਿੰਡਾ ਏਅਰਪੋਰਟ ਸਭ ਤੋਂ ਗਰਮ ਰਿਹਾ, ਜਿੱਥੇ ਵੱਧੋ-ਵੱਧ ਤਾਪਮਾਨ 41.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ ਵਿੱਚ ਬਾਰਿਸ਼ ਕਾਰਨ ਤਾਪਮਾਨ ਵਿੱਚ ਗਿਰਾਵਟ ਆਉਣ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।