US News: ਅਮਰੀਕਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ

Top Trending News ਕੌਮਾਂਤਰੀ ਪੰਜਾਬ

US News: ਅਮਰੀਕਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ

ਘਨੌਰ/ਪਟਿਆਲਾ 20 ਜੁਲਾਈ 2026

ਹਲਕਾ ਘਨੌਰ ਦੇ ਪਿੰਡ ਜੰਡਮੰਘੋਲੀ ਦੇ ਇੱਕ ਹੋਣਹਾਰ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇ ਵਸਨੀਕ ਗੁਰਜੀਤ ਸਿੰਘ ਸਰਵਾਰਾ (35) ਦੀ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਅਚਾਨਕ ‘ਸਾਇਲੈਂਟ ਅਟੈਕ’ (ਦਿਲ ਦਾ ਦੌਰਾ) ਪੈਣ ਕਾਰਨ ਮੌਤ ਹੋ ਗਈ। ਇਸ ਮੰਦਭਾਗੀ ਘਟਨਾ ਨਾਲ ਪਰਿਵਾਰ ਸਮੇਤ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਜਿਵੇਂ ਹੀ ਗੁਰਜੀਤ ਸਿੰਘ ਦੀ ਮ੍ਰਿਤਕ ਦੇਹ ਅੱਜ ਪਿੰਡ ਜੰਡਮੰਘੋਲੀ ਪਹੁੰਚੀ, ਤਾਂ ਉੱਥੇ ਮੌਜੂਦ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀਆਂ ਅੱਖਾਂ ਨਮ ਹੋ ਗਈਆਂ। ਇੱਕ ਨੌਜਵਾਨ ਪੁੱਤਰ ਦੀ ਅਰਥੀ ਨੂੰ ਮੋਢਾ ਦੇਣਾ ਮਾਪਿਆਂ ਲਈ ਬੇਹੱਦ ਦਰਦਨਾਕ ਸੀ, ਜਿਸ ਨੂੰ ਵੇਖ ਉੱਥੇ ਮੌਜੂਦ ਹਰ ਵਿਅਕਤੀ ਦੀ ਅੱਖ ਭਰ ਆਈ।

ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਸਰਵਾਰਾ ਨੇ ਦੁੱਖ ਪ੍ਰਗਟ ਕਰਦਿਆਂ ਦੱਸਿਆ ਕਿ ਗੁਰਜੀਤ ਸਿੰਘ, ਕਰਨੈਲ ਸਿੰਘ ਦਾ ਇਕਲੌਤਾ ਪੁੱਤਰ ਸੀ। ਉਹ ਆਪਣੇ ਸੁਨਹਿਰੀ ਭਵਿੱਖ ਅਤੇ ਪਰਿਵਾਰ ਦਾ ਪੇਟ ਪਾਲਣ ਲਈ ਕਰੀਬ ਨੌਂ ਸਾਲ ਪਹਿਲਾਂ ਰੋਜ਼ੀ-ਰੋਟੀ ਦੀ ਖਾਤਰ ਅਮਰੀਕਾ ਗਿਆ ਸੀ। ਕੈਲੀਫੋਰਨੀਆ ਵਿੱਚ ਉਹ ਆਪਣੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਲਈ ਮਿਹਨਤ ਕਰ ਰਿਹਾ ਸੀ, ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। “ਗੁਰਜੀਤ ਬਹੁਤ ਮਿਹਨਤੀ ਅਤੇ ਮਿਲਣਸਾਰ ਸੁਭਾਅ ਦਾ ਨੌਜਵਾਨ ਸੀ। ਉਸ ਦੀ ਅਚਾਨਕ ਮੌਤ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ,” ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਨੇ ਕਿਹਾ।

ਗੁਰਜੀਤ ਸਿੰਘ ਆਪਣੇ ਪਿੱਛੇ ਬਜ਼ੁਰਗ ਮਾਤਾ-ਪਿਤਾ ਅਤੇ ਇੱਕ ਭੈਣ ਨੂੰ ਰੋਂਦੇ-ਵਿਲਕਦੇ ਛੱਡ ਗਿਆ ਹੈ। ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟਾਈ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਗੁਰਜੀਤ ਦਾ ਜਾਣਾ ਪਿੰਡ ਲਈ ਇੱਕ ਵੱਡਾ ਸਦਮਾ ਹੈ, ਜਿਸ ਤੋਂ ਉੱਭਰਨ ਲਈ ਪਰਿਵਾਰ ਨੂੰ ਲੰਬਾ ਸਮਾਂ ਲੱਗੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।