‘ਬਾਦਲ ਦਲ ਦਾ ਭਵਿੱਖ 2 ਦਸੰਬਰ ਦੇ ਹੁਕਮਨਾਮੇ ਤੋਂ ਬਾਅਦ ਹੀ ਖ਼ਤਮ ਹੋ ਗਿਆ ਸੀ’ – ਗਿਆਨੀ ਹਰਪ੍ਰੀਤ ਸਿੰਘ

Top Trending News ਪੰਜਾਬ

 

‘ਬਾਦਲ ਦਲ ਦਾ ਭਵਿੱਖ 2 ਦਸੰਬਰ ਦੇ ਹੁਕਮਨਾਮੇ ਤੋਂ ਬਾਅਦ ਹੀ ਖ਼ਤਮ ਹੋ ਗਿਆ ਸੀ’ – ਗਿਆਨੀ ਹਰਪ੍ਰੀਤ ਸਿੰਘ

ਨਾਭਾ, 20 ਜੁਲਾਈ 2026

ਨਾਭਾ ਬਲਾਕ ਦੇ ਪਿੰਡ ਸ਼ਾਹਪੁਰ ਵਿਖੇ ‘ਅਕਾਲੀ ਦਲ ਪੁਨਰ ਸੁਰਜੀਤ’ ਵੱਲੋਂ ਕਰਵਾਏ ਗਏ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਦੌਰਾਨ ਪਾਰਟੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਦਾ ਆਯੋਜਨ ਹਲਕਾ ਇੰਚਾਰਜ ਰਵਿੰਦਰ ਸਿੰਘ ਸ਼ਾਹਪੁਰ ਦੀ ਅਗਵਾਈ ਹੇਠ ਕੀਤਾ ਗਿਆ ਸੀ।

ਸਮਾਗਮ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਜਦੋਂ ਗਿਆਨੀ ਹਰਪ੍ਰੀਤ ਸਿੰਘ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਜਪਾ-ਅਕਾਲੀ ਗਠਜੋੜ ਬਾਰੇ ਦਿੱਤੀ ਗਈ ਕੋਰੀ ਨਾਂਹ ਬਾਰੇ ਸਵਾਲ ਪੁੱਛਿਆ ਗਿਆ, ਤਾਂ ਉਨ੍ਹਾਂ ਤਿੱਖੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਬਾਦਲ ਦਲ ਦਾ ਭਵਿੱਖ ਕੇਵਲ ਪ੍ਰਧਾਨ ਮੰਤਰੀ ਦੇ ਕਹਿਣ ਨਾਲ ਖ਼ਤਮ ਨਹੀਂ ਹੋਇਆ, ਸਗੋਂ ਇਹ ਬਹੁਤ ਪਹਿਲਾਂ ਹੀ ਤੈਅ ਹੋ ਚੁੱਕਾ ਸੀ।

ਗਿਆਨੀ ਹਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਕਿ, “ਬਾਦਲ ਦਲ ਦਾ ਅਸਲ ਭਵਿੱਖ ਤਾਂ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ ਤੋਂ ਬਾਅਦ ਹੀ ਖ਼ਤਮ ਹੋ ਗਿਆ ਸੀ।” ਉਨ੍ਹਾਂ ਕਿਹਾ ਕਿ ਪੰਥਕ ਕਦਰਾਂ-ਕੀਮਤਾਂ ਤੋਂ ਦੂਰ ਹੋਣ ਕਾਰਨ ਹੀ ਅੱਜ ਇਹ ਪਾਰਟੀ ਆਪਣਾ ਆਧਾਰ ਗੁਆ ਚੁੱਕੀ ਹੈ।

ਇਸ ਦੌਰਾਨ ਉਨ੍ਹਾਂ ਆਪਣੀ ਪਾਰਟੀ ‘ਅਕਾਲੀ ਦਲ ਪੁਨਰ ਸੁਰਜੀਤ’ ਨੂੰ ਪੰਥਕ ਵਿਚਾਰਧਾਰਾ ਦੀ ਅਸਲ ਵਾਰਿਸ ਦੱਸਦਿਆਂ ਕਿਹਾ ਕਿ ਉਹ ਪੰਜਾਬ ਦੇ ਹੱਕਾਂ ਅਤੇ ਮੁੱਦਿਆਂ ਲਈ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਸਮਾਗਮ ਵਿੱਚ ਪਹੁੰਚੇ ਸੰਗਤਾਂ ਨੂੰ ਪੰਥਕ ਏਕਤਾ ਅਤੇ ਮਜ਼ਬੂਤੀ ਲਈ ਅੱਗੇ ਆਉਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਇਲਾਕੇ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।