ਫਰਾਂਸ: ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ਉੱਤੇ ਪਾਬੰਦੀ!

Top Trending News ਕੌਮਾਂਤਰੀ

 

ਫਰਾਂਸ: ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ਉੱਤੇ ਪਾਬੰਦੀ!

ਪੈਰਿਸ, 22 ਜੁਲਾਈ

ਬੱਚਿਆਂ ਉੱਤੇ ਡਿਜੀਟਲ ਸਮੱਗਰੀ ਦੇ ਨੁਕਸਾਨਦੇਹ ਪ੍ਰਭਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਫਰਾਂਸ ਦੀ ਸੰਸਦ ਨੇ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਫਰਾਂਸ ਦੇ ਸੰਸਦ ਮੈਂਬਰਾਂ ਨੇ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਉੱਤੇ ਰੋਕ ਲਗਾਉਣ ਵਾਲਾ ਇੱਕ ਮਹੱਤਵਪੂਰਨ ਬਿੱਲ ਪਾਸ ਕਰ ਦਿੱਤਾ ਹੈ। ਇਸ ਫੈਸਲੇ ਨਾਲ ਫਰਾਂਸ ਅਜਿਹੇ ਪਲੇਟਫਾਰਮਾਂ ਉੱਤੇ ਸਖ਼ਤ ਪਾਬੰਦੀ ਲਗਾਉਣ ਵਾਲਾ ਯੂਰੋਪੀਅਨ ਯੂਨੀਅਨ ਦਾ ਪਹਿਲਾ ਦੇਸ਼ ਬਣ ਗਿਆ ਹੈ।

ਸੰਸਦ ਦੇ ਦੋਵਾਂ ਸਦਨਾਂ ਨੇ ਮੰਗਲਵਾਰ ਨੂੰ ਇਸ ਕਦਮ ਦੇ ਹੱਕ ਵਿੱਚ ਭਾਰੀ ਵੋਟਿੰਗ ਕੀਤੀ। ਇਹ ਕਾਨੂੰਨ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਦੇ ਦੂਜੇ ਕਾਰਜਕਾਲ ਦਾ ਇੱਕ ਮੁੱਖ ਪਹਿਲਕਦਮੀ ਵਾਲਾ ਪ੍ਰੋਗਰਾਮ ਰਿਹਾ ਹੈ, ਜਿਸ ਨੂੰ ਹੁਣ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਵਿਸ਼ਵ ਭਰ ਵਿੱਚ ਬੱਚਿਆਂ ਦੀ ਮਾਨਸਿਕ ਸਿਹਤ ਅਤੇ ਆਨਲਾਈਨ ਸੁਰੱਖਿਆ ਨੂੰ ਲੈ ਕੇ ਵੱਧ ਰਹੀਆਂ ਚਿੰਤਾਵਾਂ ਦੇ ਮੱਦੇਨਜ਼ਰ ਇਸ ਕਾਨੂੰਨ ਨੂੰ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ।

-ਸਰਕਾਰ ਦਾ ਮੰਨਣਾ ਹੈ ਕਿ ਨਾਬਾਲਗ ਬੱਚਿਆਂ ਨੂੰ ਸੋਸ਼ਲ ਮੀਡੀਆ ਦੇ ਮਾੜੇ ਪ੍ਰਭਾਵਾਂ, ਸਾਈਬਰ ਬੁੱਲਇੰਗ ਅਤੇ ਲਤ ਤੋਂ ਬਚਾਉਣ ਲਈ ਇਹ ਸਖ਼ਤ ਕਦਮ ਚੁੱਕਣਾ ਬਹੁਤ ਜ਼ਰੂਰੀ ਸੀ।

ਇਸ ਕਾਨੂੰਨ ਦੇ ਲਾਗੂ ਹੋਣ ਨਾਲ ਸੋਸ਼ਲ ਮੀਡੀਆ ਕੰਪਨੀਆਂ ਨੂੰ 15 ਸਾਲ ਤੋਂ ਘੱਟ ਉਮਰ ਦੇ ਉਪਭੋਗਤਾਵਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਖਾਤਿਆਂ ਉੱਤੇ ਰੋਕ ਲਗਾਉਣ ਲਈ ਨਵੇਂ ਸੁਰੱਖਿਆ ਉਪਾਅ ਅਪਣਾਉਣੇ ਪੈਣਗੇ। ਮਾਹਿਰਾਂ ਦਾ ਮੰਨਣਾ ਹੈ ਕਿ ਫਰਾਂਸ ਦਾ ਇਹ ਫੈਸਲਾ ਆਉਣ ਵਾਲੇ ਸਮੇਂ ਵਿੱਚ ਬਾਕੀ ਯੂਰਪੀਅਨ ਅਤੇ ਹੋਰ ਦੇਸ਼ਾਂ ਲਈ ਵੀ ਇੱਕ ਮਿਸਾਲ ਬਣ ਸਕਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।