ਪੰਜਾਬ ‘ਚ ਭਾਰੀ ਮੀਂਹ ਦੀ ਚੇਤਾਵਨੀ! ਮੌਸਮ ਵਿਭਾਗ ਅਲਰਟ ਜਾਰੀ

Top Trending News ਪੰਜਾਬ

 

ਪੰਜਾਬ ‘ਚ ਭਾਰੀ ਮੀਂਹ ਦੀ ਚੇਤਾਵਨੀ! ਮੌਸਮ ਵਿਭਾਗ ਅਲਰਟ ਜਾਰੀ

ਚੰਡੀਗੜ੍ਹ, 22 ਜੁਲਾਈ

ਪੰਜਾਬ ਵਿੱਚ ਮਾਨਸੂਨ ਲਗਾਤਾਰ ਮਿਹਰਬਾਨ ਹੈ ਅਤੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦਾ ਸਿਲਸਿਲਾ ਜਾਰੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਨਵੀਂ ਭਵਿੱਖਬਾਣੀ ਕੀਤੀ ਹੈ। ਮੌਸਮ ਵਿਗਿਆਨੀਆਂ ਅਨੁਸਾਰ ਸੂਬੇ ਵਿੱਚ 22 ਜੁਲਾਈ ਨੂੰ ਭਾਰੀ ਮੀਂਹ ਅਤੇ 23 ਜੁਲਾਈ ਨੂੰ ਦਰਮਿਆਣਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਇਸ ਸਥਿਤੀ ਨੂੰ ਦੇਖਦਿਆਂ ਵਿਭਾਗ ਨੇ ਸੁਰੱਖਿਆ ਦੇ ਮੱਦੇਨਜ਼ਰ 22 ਜੁਲਾਈ ਲਈ ‘ਔਰੈਂਜ ਅਲਰਟ’ ਅਤੇ 23 ਜੁਲਾਈ ਲਈ ‘ਯੈਲੋ ਅਲਰਟ’ ਜਾਰੀ ਕਰ ਦਿੱਤਾ ਹੈ।

ਬੀਤੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ ਹੈ, ਜਿਸ ਨਾਲ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪੰਜਾਬ ਦੇ ਕਈ ਪ੍ਰਮੁੱਖ ਸ਼ਹਿਰਾਂ ਵਿੱਚ ਮੀਂਹ ਪਿਆ। ਇਸ ਤੋਂ ਇਲਾਵਾ ਚੰਡੀਗੜ੍ਹ, ਪਟਿਆਲਾ, ਫਿਰੋਜ਼ਪੁਰ, ਫਰੀਦਕੋਟ ਅਤੇ ਸੂਬੇ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਹਲਕੇ ਤੋਂ ਦਰਮਿਆਨੇ ਮੀਂਹ ਪੈਣ ਦੀ ਸੂਚਨਾ ਹੈ।

ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਪੈਦਾ ਹੋ ਸਕਦੀ ਹੈ। ਮੌਸਮ ਵਿਭਾਗ ਦੀ ਚੇਤਾਵਨੀ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਨਾਗਰਿਕਾਂ ਨੂੰ ਬੇਲੋੜੀ ਯਾਤਰਾ ਤੋਂ ਗੁਰੇਜ਼ ਕਰਨ ਅਤੇ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।