ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਭੀਖ ਮੰਗਣ ਵਿਰੁੱਧ ਵਿਸ਼ੇਸ਼ ਰੇਡ; ਕੋਈ ਵੀ ਬੱਚਾ ਭੀਖ ਮੰਗਦਾ ਨਹੀਂ ਮਿਲਿਆ

Top Trending News ਪੰਜਾਬ
  • ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਭੀਖ ਮੰਗਣ ਵਿਰੁੱਧ ਵਿਸ਼ੇਸ਼ ਰੇਡ; ਕੋਈ ਵੀ ਬੱਚਾ ਭੀਖ ਮੰਗਦਾ ਨਹੀਂ ਮਿਲਿਆ

ਧੂਰੀ, 22 ਜੁਲਾਈ (ਦੇਸ਼ ਕਲਿੱਕ ਬਿਊਰੋ): ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਪਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਧੂਰੀ ਸ਼ਹਿਰ ਵਿੱਚ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਬਾਲ ਭੀਖ ਮੰਗਣ ਦੀ ਰੋਕਥਾਮ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।

ਇਸ ਮੁਹਿੰਮ ਦੌਰਾਨ ਟੀਮ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਮੁੱਖ ਬਾਜ਼ਾਰ, ਧਾਰਮਿਕ ਸਥਾਨਾਂ ਅਤੇ ਹੋਰ ਜਨਤਕ ਥਾਵਾਂ ‘ਤੇ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ। ਚੈਕਿੰਗ ਦੌਰਾਨ ਇਹ ਯਕੀਨੀ ਬਣਾਇਆ ਗਿਆ ਕਿ ਕਿਸੇ ਵੀ ਬੱਚੇ ਨੂੰ ਭੀਖ ਮੰਗਣ ਲਈ ਵਰਤਿਆ ਜਾਂ ਮਜਬੂਰ ਨਾ ਕੀਤਾ ਜਾ ਰਿਹਾ ਹੋਵੇ। ਟੀਮ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਕੋਈ ਵੀ ਬੱਚਾ ਭੀਖ ਮੰਗਦਾ ਜਾਂ ਭੀਖ ਮੰਗਣ ਲਈ ਵਰਤਿਆ ਜਾਂਦਾ ਨਹੀਂ ਮਿਲਿਆ।

ਚੈਕਿੰਗ ਦੌਰਾਨ ਟੀਮ ਨੇ ਦੁਕਾਨਦਾਰਾਂ, ਰਾਹਗੀਰਾਂ ਅਤੇ ਆਮ ਲੋਕਾਂ ਨੂੰ ਬਾਲ ਭੀਖ ਮੰਗਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਲੋਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਭੀਖ ਦੇਣ ਦੀ ਬਜਾਏ ਉਨ੍ਹਾਂ ਦੇ ਪੁਨਰਵਾਸ ਲਈ ਸਬੰਧਤ ਵਿਭਾਗ ਜਾਂ ਚਾਈਲਡ ਹੈਲਪਲਾਈਨ 1098 ਨੂੰ ਸੂਚਿਤ ਕਰਨ ਤਾਂ ਜੋ ਲੋੜਵੰਦ ਬੱਚਿਆਂ ਨੂੰ ਸਰਕਾਰੀ ਯੋਜਨਾਵਾਂ ਅਤੇ ਸੁਰੱਖਿਆ ਸੇਵਾਵਾਂ ਦਾ ਲਾਭ ਮਿਲ ਸਕੇ।

ਇਸ ਰੇਡ ਵਿੱਚ ਸ੍ਰੀ ਕਰਮਜੀਤ ਸਿੰਘ (ਸਿੱਖਿਆ ਵਿਭਾਗ), ਸ੍ਰੀ ਰਵੀ ਸ਼ਰਮਾ (ਪੁਲਿਸ ਵਿਭਾਗ), ਸ੍ਰੀ ਜਗਜੀਤ ਸਿੰਘ (ਕਾਂਸਟੇਬਲ), ਡਾ. ਰੋਹਿਤ ਬਰਾਲਾ (ਸਿਹਤ ਵਿਭਾਗ) ਅਤੇ ਸ੍ਰੀਮਤੀ ਜੋਤੀ ਕੌਸ਼ਲ (ਡੀ.ਸੀ.ਪੀ.ਯੂ.) ਨੇ ਸ਼ਮੂਲੀਅਤ ਕੀਤੀ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਪਰਦੀਪ ਸਿੰਘ ਗਿੱਲ ਨੇ ਕਿਹਾ ਕਿ ਬਾਲ ਭੀਖ ਮੰਗਣ ਦੀ ਪ੍ਰਥਾ ਨੂੰ ਰੋਕਣ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹਿਣਗੀਆਂ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।