ਪੰਜਾਬ ਕਾਂਗਰਸ ਦੀ ਦਿੱਲੀ ‘ਚ ਅਹਿਮ ਮੀਟਿੰਗ: ਰਾਹੁਲ ਗਾਂਧੀ ਕਰਨਗੇ ਚੋਣ ਮੁਹਿੰਮ ਦੀ ਸ਼ੁਰੂਆਤ

Top Trending News ਦਿੱਲੀ ਪੰਜਾਬ

 

ਪੰਜਾਬ ਕਾਂਗਰਸ ਦੀ ਦਿੱਲੀ ‘ਚ ਅਹਿਮ ਮੀਟਿੰਗ: ਰਾਹੁਲ ਗਾਂਧੀ ਕਰਨਗੇ ਚੋਣ ਮੁਹਿੰਮ ਦੀ ਸ਼ੁਰੂਆਤ

ਨਵੀਂ ਦਿੱਲੀ 23 ਜੁਲਾਈ 2026

ਪੰਜਾਬ ਕਾਂਗਰਸ ਵਿੱਚ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਅੰਦਰੂਨੀ ਟਕਰਾਅ ਨੂੰ ਦੂਰ ਕਰਨ ਅਤੇ ਆਉਣ ਵਾਲੀਆਂ ਚੋਣਾਂ ਦੀ ਤਿਆਰੀਆਂ ਨੂੰ ਲੈ ਕੇ ਲੰਘੀ ਦੇਰ ਸ਼ਾਮ ਨਵੀਂ ਦਿੱਲੀ ਸਥਿਤ ਇੰਦਰਾ ਭਵਨ ਵਿੱਚ ਇੱਕ ਅਹਿਮ ਮੀਟਿੰਗ ਹੋਈ। ਕਾਂਗਰਸ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਈ ਵੱਡੇ ਆਗੂ ਮੌਜੂਦ ਰਹੇ।

ਮੀਟਿੰਗ ਦੌਰਾਨ ਕਾਂਗਰਸ ਹਾਈਕਮਾਂਡ ਨੇ ਪੰਜਾਬ ਦੇ ਸਮੂਹ ਆਗੂਆਂ ਨੂੰ ਇਕੱਠੇ ਬਿਠਾ ਕੇ ਪਾਰਟੀ ਅੰਦਰ ਇਕਜੁੱਟਤਾ ਦਾ ਸੁਨੇਹਾ ਦਿੱਤਾ। ਸੂਤਰਾਂ ਮੁਤਾਬਕ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਤਿਆਰੀਆਂ ਦੀ ਰਿਪੋਰਟ ਉੱਤੇ ਵਿਸਥਾਰ ਨਾਲ ਮੰਥਨ ਕੀਤਾ ਗਿਆ। ਸਭ ਤੋਂ ਵੱਡਾ ਫ਼ੈਸਲਾ ਇਹ ਲਿਆ ਗਿਆ ਕਿ ਪੰਜਾਬ ਵਿੱਚ ਕਾਂਗਰਸ ਦੀ ਮੁੱਖ ਚੋਣ ਮੁਹਿੰਮ ਦੀ ਸ਼ੁਰੂਆਤ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਕੀਤੀ ਜਾਵੇਗੀ। ਹਾਲਾਂਕਿ, ਇਹ ਮੁਹਿੰਮ ਕਦੋਂ ਅਤੇ ਕਿੱਥੋਂ ਸ਼ੁਰੂ ਹੋਵੇਗੀ, ਇਸ ਬਾਰੇ ਅੰਤਿਮ ਫ਼ੈਸਲਾ ਜਲਦੀ ਹੀ ਲਿਆ ਜਾਵੇਗਾ।

ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਕਿਹਾ ਕਿ ਪਾਰਟੀ ਦੀ ਅਗਲੀ ਰੂਪ-ਰੇਖਾ ਤਿਆਰ ਕਰਨ ਲਈ ਹਾਈਕਮਾਂਡ ਨਾਲ ਜਲਦ ਹੀ ਮੁੜ ਸਮਾਂ ਲਿਆ ਜਾਵੇਗਾ। ਉਨ੍ਹਾਂ ਖੁਲਾਸਾ ਕੀਤਾ ਕਿ ਚੋਣ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੰਜਾਬ ਵਿੱਚ ਵਿਸ਼ਾਲ ਜਨਤਕ ਰੈਲੀਆਂ ਕਰਨ ਜਾਂ ਫਿਰ ਬੱਸ ਯਾਤਰਾ ਕੱਢਣ ਬਾਰੇ ਗੰਭੀਰ ਚਰਚਾ ਕੀਤੀ ਗਈ ਹੈ।

ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਹਾਈਕਮਾਂਡ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਇਸ ਮਹੀਨੇ ਦੇ ਅਖ਼ੀਰ ਤੱਕ ਚੋਣ ਮੁਹਿੰਮ ਦਾ ਪੂਰਾ ਖਾਕਾ ਤਿਆਰ ਕਰ ਲਿਆ ਜਾਵੇਗਾ। ਰਾਜ ਵਿੱਚ ਪਾਰਟੀ ਆਗੂਆਂ ਦਾ ਇਹ ਮਿਲਣੀ ਸਮਾਗਮ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਲਈ ਕਿੰਨਾ ਲਾਹੇਵੰਦ ਸਾਬਤ ਹੁੰਦਾ ਹੈ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ, ਪਰ ਫ਼ਿਲहाल ਹਾਈਕਮਾਂਡ ਨੇ ਸੂਬੇ ਵਿੱਚ ਲੀਹੋਂ ਲੱਥੀ ਸਿਆਸਤ ਨੂੰ ਲੀਹ ’ਤੇ ਲਿਆਉਣ ਲਈ ਕਵਾਇਦ ਤੇਜ਼ ਕਰ ਦਿੱਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।