ਪਲੇਅ-ਵੇਅ ਅਤੇ ਨਰਸਰੀ ਸਕੂਲਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ, ਬਿਨਾਂ ਰਜਿਸਟ੍ਰੇਸ਼ਨ ਚੱਲਣ ‘ਤੇ ਹੋਵੇਗੀ ਕਾਨੂੰਨੀ ਕਾਰਵਾਈ

Top Trending News ਸਿੱਖਿਆ \ ਤਕਨਾਲੋਜੀ ਪੰਜਾਬ

 

Play-ways and nursery schools ਲਈ ਰਜਿਸਟ੍ਰੇਸ਼ਨ ਲਾਜ਼ਮੀ, ਬਿਨਾਂ ਰਜਿਸਟ੍ਰੇਸ਼ਨ ਚੱਲਣ ‘ਤੇ ਹੋਵੇਗੀ ਕਾਨੂੰਨੀ ਕਾਰਵਾਈ

ਮੁਹਾਲੀ, 25 ਜੁਲਾਈ 2026: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੇ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ (ਈਸੀਸੀਈ) ਦੇ ਖੇਤਰ ਵਿੱਚ ਕੰਮ ਕਰ ਰਹੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ, ਨਰਸਰੀ ਸਕੂਲਾਂ ਅਤੇ ਹੋਰ ਸੰਬੰਧਿਤ ਸੰਸਥਾਵਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਹੈ। ਇਸ ਸਬੰਧੀ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਜ਼ਿਲ੍ਹੇ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਨੂੰ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਸੇਵਾਵਾਂ ਮੁਹੱਈਆ ਕਰਵਾਉਣ ਵਾਲੀਆਂ ਸਾਰੀਆਂ ਪ੍ਰਾਈਵੇਟ ਸੰਸਥਾਵਾਂ ਅਤੇ ਪਲੇਅ-ਵੇਅ ਸਕੂਲਾਂ ਲਈ ਵਿਭਾਗ ਕੋਲ ਰਜਿਸਟ੍ਰੇਸ਼ਨ ਕਰਵਾਉਣਾ ਹੁਣ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਬੱਚਿਆਂ ਨੂੰ ਮਿਆਰੀ ਅਤੇ ਸੁਰੱਖਿਅਤ ਸਿੱਖਿਆ ਤੇ ਦੇਖਭਾਲ ਦੀਆਂ ਸੇਵਾਵਾਂ ਯਕੀਨੀ ਬਣਾਉਣਾ ਹੈ।

ਉਨ੍ਹਾਂ ਸਾਰੇ ਸੰਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਮੁਹਾਲੀ ਜਾਂ ਆਪਣੇ ਨਜ਼ਦੀਕੀ ਸੇਵਾ ਕੇਂਦਰ ਨਾਲ ਸੰਪਰਕ ਕਰਕੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਪੂਰੀ ਕਰਨ। ਵਿਭਾਗ ਨੇ ਕਿਹਾ ਹੈ ਕਿ ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਉਣ ਨਾਲ ਸੰਸਥਾਵਾਂ ਨੂੰ ਸਰਕਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੰਮ ਕਰਨ ਵਿੱਚ ਸਹੂਲਤ ਮਿਲੇਗੀ ਅਤੇ ਬੱਚਿਆਂ ਲਈ ਬਿਹਤਰ ਸਿੱਖਣ ਦਾ ਮਾਹੌਲ ਯਕੀਨੀ ਬਣਾਇਆ ਜਾ ਸਕੇਗਾ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਪਲੇਅ-ਵੇਅ ਸਕੂਲ ਜਾਂ ਸੰਸਥਾ ਬਿਨਾਂ ਰਜਿਸਟ੍ਰੇਸ਼ਨ ਦੇ ਚੱਲਦੀ ਪਾਈ ਗਈ ਤਾਂ ਉਸ ਖ਼ਿਲਾਫ਼ ਲਾਗੂ ਨਿਯਮਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮੂਹ ਪ੍ਰਾਈਵੇਟ ਪਲੇਅ-ਵੇਅ ਅਤੇ ਨਰਸਰੀ ਸਕੂਲਾਂ ਦੇ ਸੰਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਪ੍ਰਕਿਰਿਆ ਦੀ ਪਾਲਣਾ ਕਰਦੇ ਹੋਏ ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਉਣ, ਤਾਂ ਜੋ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਗੁਣਵੱਤਾਪੂਰਨ ਢੰਗ ਨਾਲ ਲਾਗੂ ਕੀਤਾ ਜਾ ਸਕੇ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।