Punjab News: ਕੈਮੀਕਲ ਫੈਕਟਰੀ ‘ਚ ਧਮਾਕਾ, ਤਿੰਨ ਕਰਮਚਾਰੀ ਝੁਲਸੇ

Top Trending News ਪੰਜਾਬ

 

Punjab News: ਕੈਮੀਕਲ ਫੈਕਟਰੀ ‘ਚ ਧਮਾਕਾ, ਤਿੰਨ ਕਰਮਚਾਰੀ ਝੁਲਸੇ

ਲਾਲੜੂ 26 ਜੁਲਾਈ 2026

ਲਾਲੜੂ ਸਥਿਤ ਪੰਜਾਬ ਕੈਮੀਕਲ ਪ੍ਰਾਈਵੇਟ ਲਿਮਿਟਡ ਵਿੱਚ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਫੈਕਟਰੀ ਅੰਦਰ ਰਿਐਕਟਰ ਚਾਲੂ ਕਰਨ ਦੌਰਾਨ ਅਚਾਨਕ ਧਮਾਕਾ ਹੋ ਗਿਆ। ਇਸ ਭਿਆਨਕ ਹਾਦਸੇ ਵਿੱਚ ਤਿੰਨ ਕਰਮਚਾਰੀ ਗੰਭੀਰ ਰੂਪ ਵਿੱਚ ਝੁਲਸ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਅਤੇ ਫੈਕਟਰੀ ਪ੍ਰਬੰਧਨ ਵੱਲੋਂ ਤੁਰੰਤ ਹਰਕਤ ਵਿੱਚ ਆਉਂਦਿਆਂ ਰਾਹਤ ਅਤੇ ਬਚਾਅ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਸਾਰੇ ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਮੁੱਢਲਾ ਇਲਾਜ ਦੇਣ ਉਪਰੰਤ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ।

ਫਾਇਰ ਅਧਿਕਾਰੀ ਬਲਜੀਤ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਜਿਵੇਂ ਹੀ ਸੂਚਨਾ ਮਿਲੀ, ਤਾਂ ਫਾਇਰ ਬ੍ਰਿਗੇਡ ਦੀ ਟੀਮ ਬਿਨਾਂ ਕਿਸੇ ਦੇਰੀ ਦੇ ਮੌਕੇ ‘ਤੇ ਪਹੁੰਚ ਗਈ।

“ਮੁੱਢਲੀ ਜਾਂਚ ਤੋਂ ਇਹ ਸਾਹਮਣੇ ਆਇਆ ਹੈ ਕਿ ਜਦੋਂ ਕਰਮਚਾਰੀ ਰਿਐਕਟਰ ਨੂੰ ਸਟਾਰਟ ਕਰ ਰਹੇ ਸਨ, ਤਾਂ ਅਚਾਨਕ ਫਲੈਸ਼ ਹੋਣ ਕਾਰਨ ਅੱਗ ਭੜਕ ਗਈ। ਇਸ ਦੀ ਲਪੇਟ ਵਿੱਚ ਆਉਣ ਕਾਰਨ ਤਿੰਨ ਕਰਮਚਾਰੀ ਸੁਧੀਰ ਕੁਮਾਰ, ਯਸ਼ ਚੌਹਾਨ ਅਤੇ ਸੋਨੂ ਜ਼ਖ਼ਮੀ ਹੋ ਗਏ।”

ਫਾਇਰ ਬ੍ਰਿਗੇਡ ਦੇ ਜਵਾਨਾਂ ਅਤੇ ਫੈਕਟਰੀ ਦੇ ਕਰਮਚਾਰੀਆਂ ਦੇ ਯਤਨਾਂ ਸਦਕਾ ਕੁਝ ਹੀ ਸਮੇਂ ਵਿੱਚ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ, ਜਿਸ ਨਾਲ ਇੱਕ ਵੱਡਾ ਨੁਕਸਾਨ ਹੋਣੋਂ ਟਲ ਗਿਆ।

ਫਾਇਰ ਅਧਿਕਾਰੀ ਨੇ ਪੁਸ਼ਟੀ ਕੀਤੀ ਹੈ ਕਿ ਤਿੰਨਾਂ ਜ਼ਖ਼ਮੀਆਂ ਦੀ ਹਾਲਤ ਹੁਣ ਬਿਲਕੁਲ ਸਥਿਰ ਹੈ ਅਤੇ ਉਹ ਖ਼ਤਰੇ ਤੋਂ ਬਾਹਰ ਹਨ। ਪ੍ਰਸ਼ਾਸਨ ਵੱਲੋਂ ਇਸ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।